ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਫਿਲਹਾਲ ਕੋਈ ਜ਼ਿਆਦਾ ਗਿਰਾਵਟ ਦੇਖਣ ਵਿੱਚ ਨਹੀਂ ਆ ਰਹੀ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਫਰਾਂਸ, ਬ੍ਰਿਟੇਨ ਅਤੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਫਿਰ ਤੋਂ ਲਾਕ ਡਾਊਨ ਲਗਾਇਆ ਗਿਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 47,485,433 ਗਈ ਹੈ ਜਿਸ ਵਿੱਚ ਅਮਰੀਕਾ 9,571,007 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,281,006 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਦਿਨ ਮੰਗਲਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 415 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 18 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 134,786 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 4,245 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਰਾਜ ‘ਚ ਕੁੱਲ 20,427 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 415 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 2,650,809 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਵਿੱਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ ‘ਚ 59, ਜਲੰਧਰ 52, ਪਟਿਆਲਾ 29, ਐਸ. ਏ. ਐਸ. ਨਗਰ 76, ਅੰਮ੍ਰਿਤਸਰ 20, ਗੁਰਦਾਸਪੁਰ 12, ਬਠਿੰਡਾ 24, ਹੁਸ਼ਿਆਰਪੁਰ 29, ਫਿਰੋਜ਼ਪੁਰ 3, ਪਠਾਨਕੋਟ 10, ਸੰਗਰੂਰ 12, ਕਪੂਰਥਲਾ 9, ਫਰੀਦਕੋਟ 6, ਸ੍ਰੀ ਮੁਕਤਸਰ ਸਾਹਿਬ 8, ਫਾਜ਼ਿਲਕਾ 25, ਮੋਗਾ 4, ਰੋਪੜ 2, ਫਤਿਹਗੜ੍ਹ ਸਾਹਿਬ 2, ਬਰਨਾਲਾ 1, ਤਰਨਤਾਰਨ 4, ਐਸ. ਬੀ. ਐਸ. ਨਗਰ 17 ਅਤੇ ਮਾਨਸਾ ਤੋਂ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉੱਥੇ ਹੀ ਸੂਬੇ ‘ਚ ਅੱਜ 18 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ ‘ਚ ਬਠਿੰਡਾ 1, ਫਤਿਹਗੜ੍ਹ ਸਾਹਿਬ 1, ਫਾਜ਼ਿਲਕਾ 1, ਫਿਰੋਜ਼ਪੁਰ 1, ਗੁਰਦਾਸਪੁਰ 2, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 1, ਐਸ ਏ ਐਸ ਨਗਰ 1, ਐਸ ਬੀ ਐਸ ਨਗਰ 2, ਪਠਾਨਕੋਟ 2, ਰੋਪੜ ‘ਚ 2 ਅਤੇ ਸੰਗਰੂਰ ‘ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 8,281,006 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ
ਜਿਨ੍ਹਾਂ ਵਿੱਚੋਂ 7,617,901 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 123,244 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 47,485,433 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 34,133,191 ਲੋਕ ਠੀਕ ਹੋ ਗਏ ਹਨ ਅਤੇ 1,213,774 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 12,138,468 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 87,044 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …