Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ 29 ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਹਿਰ ਤੇਜ਼ਾਬੀ ਬਾਰਿਸ਼ ਬਣਕੇ ਪੂਰੇ ਵਿਸ਼ਵ ਦੇ ਵਿੱਚ ਤੇਜ਼ੀ ਦੇ ਨਾਲ ਫ਼ੈਲ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਸੰਸਾਰ ਦੇ ਵਿਚ ਸ਼ਾਇਦ ਹੀ ਕੋਈ ਅਜਿਹਾ ਇਨਸਾਨ ਹੋਵੇਗਾ ਇਸ ਦੇ ਕਹਿਰ ਤੋਂ ਬਚੇਗਾ। ਸਵੇਰੇ ਉੱਠਣ ਤੋਂ ਲੈ ਕੇ ਰਾਤੀਂ ਸੌਣ ਤੱਕ ਕੋਰੋਨਾ ਦੀਆਂ ਖ਼ਬਰਾਂ ਹੀ ਦਿਮਾਗ ਵਿਚ ਚਲਦੀਆਂ ਰਹਿਣੀਆਂ ਹਨ। ਅਜਿਹਾ ਲੱਗਦਾ ਹੈ ਕਿ ਜੇਕਰ ਇਹ ਬੀਮਾਰੀ ਖਤਮ ਨਾ ਹੋਈ ਤਾਂ ਇਸ ਵਿਸ਼ਵ ਦਾ ਸੂਰਜ ਜਲਦ ਹੀ ਡੁੱਬ ਜਾਵੇਗਾ।

ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 36,473,774 ਹੋ ਗਈ ਹੈ ਜਿਸ ਵਿਚ ਅਮਰੀਕਾ 7,781,705 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 6,835,655 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 930 ਨਵੇਂ ਮਾਮਲੇ ਸਾਹਮਣੇ ਆਏ ਹਨ।

ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 121,716 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 107,200 ਹੈ ਅਤੇ 10,775 ਮਰੀਜ਼ ਘਰ ਰਹਿ ਕੇ ਆਪਣਾ ਇਲਾਜ ਕਰ ਰਹੇ ਨੇ। 228 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 42 ਮਰੀਜ਼ਾਂ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਪੰਜਾਬ ਵਿੱਚ ਹੁਣ ਤੱਕ 3,741 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋ – ੜ ਚੁੱਕੇ ਹਨ। ਅੱਜ ਸਭ ਤੋਂ ਵੱਧ ਮੁਹਾਲੀ ਤੋਂ 155, ਜਲੰਧਰ ਤੋਂ 122 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ 100, ਲੁਧਿਆਣਾ ਤੋਂ 89 ਅਤੇ ਗੁਰਦਾਸਪੁਰ ਤੋਂ 60 ਨਵੇਂ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਆਈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 29 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 3, ਲੁਧਿਆਣਾ 2, ਅੰਮ੍ਰਿਤਸਰ 1, ਪਠਾਨਕੋਟ 2, ਰੋਪੜ 2, ਗੁਰਦਾਸਪੁਰ 3, ਬਰਨਾਲਾ 2, ਮਾਨਸਾ 1, ਤਰਨਤਾਰਨ 1, ਫਿਰੋਜ਼ਪੁਰ 5, ਕਪੂਰਥਲਾ 2, ਫ਼ਤਹਿਗੜ੍ਹ ਸਾਹਿਬ 1 ਅਤੇ ਫਾਜ਼ਿਲਕਾ ਤੋਂ 1 ਮਰੀਜ਼ ਸ਼ਾਮਿਲ ਹੈ। ਭਾਰਤ ਦੇ ਵਿੱਚ ਹੁਣ ਤੱਕ 6,835,655 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 5,827,704 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 105,554 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …