Breaking News

ਅੱਜ ਪੰਜਾਬ ਚ ਆਏ ਕੋਰੋਨਾ ਦੇ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਨਵੇਂ ਆਏ ਮਾਮਲਿਆਂ ਦੀ ਗਿਣਤੀ ਦੇ ਵਿੱਚ ਵਾਧਾ ਅਜੇ ਵੀ ਪਹਿਲਾਂ ਦੀ ਤਰ੍ਹਾਂ ਚੱਲ ਰਿਹਾ ਹੈ। ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਨਾਲ ਪੂਰੇ ਸੰਸਾਰ ਭਰ ਵਿੱਚ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਤਾਦਾਦ ਵਿੱਚ ਵਾਧਾ ਦੇਖਿਆ ਗਿਆ ਹੈ ਪਰ ਉਧਰ ਦੂਜੇ ਪਾਸੇ ਇਸ ਬਿਮਾਰੀ ਨਾਲ ਐਕਟਿਵ ਮਰੀਜਾਂ ਦਾ ਵਿਸ਼ਵ ਭਰ ਵਿੱਚ ਅੰਕੜਾ ਤੇਜ਼ੀ ਦੇ ਨਾਲ ਵੱਧ ਰਿਹਾ ਹੈ।

ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 43,942,489 ਗਈ ਹੈ ਜਿਸ ਵਿਚ ਅਮਰੀਕਾ 8,969,980 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,964,502 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 13 ਮੌਤਾਂ ਹੋਈਆਂ ਹਨ ਜਦੋਂ ਕਿ 353 ਨਵੇਂ ਕੇਸ ਆਏ ਸਾਹਮਣੇ ਹਨ। ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4089 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 131737 ਹੋ ਗਈ ਹੈ ਜਦੋਂ ਕਿ 123510 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 7,964,502 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ

ਜਿਨ੍ਹਾਂ ਵਿੱਚੋਂ 7,224,730 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 119,702 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 43,942,489 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 32,277,280 ਲੋਕ ਠੀਕ ਹੋ ਗਏ ਹਨ ਅਤੇ 1,166,738 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 10,498,471 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 79,264 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …