ਆਈ ਤਾਜਾ ਵੱਡੀ ਖਬਰ
ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਇਸ ਨੂੰ ਰੋਕਣ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਹ ਦਿਨ ਬ ਦਿਨ ਵਧਦਾ ਹੀ ਜਾ ਰਿਹਾ ਹੈ। ਅੱਜ ਫਿਰ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਪੰਜਾਬ ਚ ਦਰਜ ਕੀਤੇ ਗਏ ਹਨ।
ਅੱਜ ਪੰਜਾਬ ‘ਚ 2817 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 92833 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 68463 ਮਰੀਜ਼ ਠੀਕ ਹੋ ਚੁੱਕੇ, ਬਾਕੀ 21662 ਮਰੀਜ ਇਲਾਜ਼ ਅਧੀਨ ਹਨ। ਅੱਜ 2248 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 501 ਮਰੀਜ਼ ਆਕਸੀਜਨ ਅਤੇ 76 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 437, ਅੰਮ੍ਰਿਤਸਰ 401, ਮੁਹਾਲੀ 312, ਜਲੰਧਰ 307 ਤੇ ਪਟਿਆਲਾ ਤੋਂ 219 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।
ਹੁਣ ਤੱਕ 2708 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਿਪੋਰਟ ਹੋਈਆਂ 62 ਮੌਤਾਂ ‘ਚ 2 ਅੰਮ੍ਰਿਤਸਰ, 12 ਲੁਧਿਆਣਾ, 1 ਬਠਿੰਡਾ, 2 ਬਰਨਾਲਾ, 10 ਜਲੰਧਰ, 6 ਮੋਹਾਲੀ, 5 ਪਟਿਆਲਾ, 2 ਕਪੂਰਥਲਾ, 2 ਮੁਕਤਸਰ, 2 ਨਵਾਂ ਸ਼ਹਿਰ, 1 ਫਤਿਹਗੜ੍ਹ ਸਾਹਿਬ, 1 ਫਰੀਦਕੋਟ, 2 ਗੁਰਦਾਸਪੁਰ, 7 ਹੁਸ਼ਿਆਰਪੁਰ, 1 ਪਠਾਨਕੋਟ, 2 ਸੰਗਰੂਰ, 2 ਤਰਨਤਾਰਨ, 1 ਰੋਪੜ, 1 ਮੋਗਾ ਤੋਂ ਰਿਪੋਰਟ ਹੋਈਆਂ ਹਨ। ਭਾਰਤ ‘ਚ ਹੁਣ ਤੱਕ 52 ਲੱਖ, 28 ਹਜ਼ਾਰ, 478 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 41 ਲੱਖ , 25 ਹਜ਼ਾਰ, 742 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 84505 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …