Breaking News

ਅੱਜ ਪੰਜਾਬ ਚ ਕੋਰੋਨਾ ਦੇ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਤਾਜਾ ਵੱਡੀ ਖਬਰ

ਦੇਸ਼ ਦੀ ਸਿਹਤ ਇਸ ਸਮੇਂ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਪੂਰੇ ਵਿਸ਼ਵ ਦੇ ਵਿਚ ਇਹ ਲਾਗ ਦੀ ਬਿਮਾਰੀ ਹੁਣ ਆਪਣੀ ਦੂਸਰੀ ਲਹਿਰ ਕਾਰਨ ਖ-ਤ-ਰ-ਨਾ-ਕ ਰੂਪ ਅਪਨਾ ਚੁੱਕੀ ਹੈ। ਦੁਨੀਆਂ ਦੇ ਵਿੱਚ ਬਾਕੀ ਦੇ ਦੁੱਖ ਇਸ ਬਿਮਾਰੀ ਦੇ ਸਾਹਮਣੇ ਛੋਟੇ ਜਾਪਦੇ ਹਨ। ਇਸ ਬਿਮਾਰੀ ਦੇ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸ-ਹਿ-ਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ। ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ। ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗ ਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 202 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 2 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 169225 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5447 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 9874 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ।

ਜਿਨ੍ਹਾਂ ‘ਚੋਂ 202 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 4111108 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੂਬੇ ਦੇ ਵਿੱਚ ਹਾਲਾਤ ਅਜੇ ਵੀ ਪਹਿਲਾਂ ਵਾਂਗ ਆਮ ਨਹੀਂ ਹੋਏ। ਲੋਕਾਂ ਵੱਲੋਂ ਜ਼ਿਆਦਾਤਰ ਕੰਮ ਆਨਲਾਇਨ ਮਾਧਿਅਮ ਦੇ ਜ਼ਰੀਏ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ

ਸਮੇਂ ਬੱਚਿਆਂ ਦੀ ਪੜ੍ਹਾਈ ਕੋਰੋਨਾ ਨੂੰ ਦੇਖਦੇ ਹੋਏ ਇੰਟਰਨੈੱਟ ਜ਼ਰੀਏ ਕਰਵਾਈ ਜਾ ਰਹੀ ਹੈ। ਭਾਵੇਂ ਦੇਸ਼ ਦੇ ਅੰਦਰ ਕੋਰੋਨਾ ਵਾਇਰਸ ਦੀਆਂ 2 ਵੈਕਸੀਨਾਂ ਦੀ ਖੋਜ ਪੂਰੀ ਹੋ ਚੁੱਕੀ ਹੈ ਅਤੇ ਇਨ੍ਹਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤਣ ਦੇ ਲਈ ਮਨਜ਼ੂਰੀ ਵੀ ਮਿਲ ਚੁੱਕੀ ਹੈ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਲੋਕਾਂ ਨੂੰ ਜਾਰੀ ਗਾਈਡ ਲਾਈਨਜ਼ ਨੂੰ ਫਾਲੋ ਕਰਨ ਦੇ ਲਈ ਆਖ ਰਹੀ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …