Breaking News

ਅੱਜ ਪੰਜਾਬ ਚ ਕੋਰੋਨਾ ਨਾਲ ਹੋਈਆਂ 11 ਮੌਤਾਂ ਅਤੇ ਆਏ ਏਨੇ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡ-ਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।

ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 50,395,239 ਹੋ ਗਈ ਹੈ ਜਿਸ ਵਿੱਚ ਅਮਰੀਕਾ 10,186,081 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,513,011 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 494 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 137,445 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 128,217 ਹੈ ਅਤੇ 4,910 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,321 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 11 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,513,011 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,871,645 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 126,201 ਕੋਰੋਨਾ ਦੇ ਸ਼ਿ-ਕਾ-ਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 50,395,239 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 35,629,514 ਲੋਕ ਠੀਕ ਹੋ ਗਏ ਹਨ ਅਤੇ 1,258,235 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 13,507,490 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 91,835 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …