ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਜਿਸ ਸਮੇਂ ਤੋਂ ਲਾਗੂ ਕੀਤੇ ਗਏ ਹਨ। ਉਸ ਨੂੰ ਤੋਂ ਕਿਸਾਨਾਂ ਵੱਲੋਂ ਪਹਿਲਾਂ ਸੂਬਾ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਫਿਰ 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਗਏ ਸਨ। ਇਸ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਹੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਜਿਨ੍ਹਾਂ ਇਸ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ ਬਹੁਤ ਸਾਰੇ ਲੋਕਾਂ ਨੂੰ ਨਾਲ ਜੋੜਿਆ।
ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਅੱਜ ਸਵੇਰੇ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਦੀਪ ਸਿੱਧੂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਹਨਾਂ ਨੂੰ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੇ ਗਏ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ ਤੇ ਕੋਈ ਹਿੰ-ਸਾ ਦੇ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਕੁਝ ਕਿਸਾਨ ਨੌਜਵਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਘਟਨਾ ਲਈ ਜਿੱਥੇ ਬਹੁਤ ਸਾਰੇ ਕਿਸਾਨਾਂ ਨੂੰ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਉਥੇ ਹੀ ਲੱਖਾ ਸਧਾਣਾ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਜਿਨ੍ਹਾਂ ਦੇ ਖਿਲਾਫ਼ ਸਰਕਾਰ ਵੱਲੋਂ ਗ੍ਰਿਫਤਾਰ ਕਰਨ ਲਈ ਇਕ-ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। 26 ਜਨਵਰੀ ਨੂੰ ਵਾਪਰੀ ਲਾਲ ਕਿਲੇ ਦੀ ਘ-ਟ-ਨਾ ਤੋਂ ਬਾਅਦ ਦੀਪ ਸਿੱਧੂ ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਗ੍ਰਿਫਤਾਰੀ ਤੋਂ ਬਾਅਦ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਸ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿ-ਮਾਂ-ਡ ਤੇ ਭੇਜ ਦਿੱਤਾ ਗਿਆ ਸੀ।
ਗ੍ਰਿਫਤਾਰੀ ਤੋਂ ਬਾਅਦ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਅੱਜ ਸਵੇਰੇ ਜਮਾਨਤ ਮਿਲੀ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ਤੇ ਜ਼ਮਾਨਤ ਦਿੱਤੀ ਗਈ ਹੈ। ਉਹਨਾਂ ਦੀ ਜ਼ਮਾਨਤ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਿਆਸ-ਅਰਾਈਆਂ ਲਗਾਈਆ ਜਾ ਰਹੀਆਂ ਸਨ। ਉਨ੍ਹਾਂ ਦੀ ਜਮਾਨਤ ਹੋਣ ਤੇ ਕਿਸਾਨਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਵਾਰੀ-ਵਾਰੀ ਜ਼ਮਾਨਤ ਤੇ ਰਿਹਾਅ ਕਰਵਾ ਲਿਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …