ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੀ ਲਾਗ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਵੱਧਣ ਕਾਰਨ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਸੂਬਿਆਂ ਵੱਲੋਂ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ, ਜਿਸ ਨੂੰ ਜਾਰੀ ਕੀਤਾ ਗਿਆ ਹੈ। ਵਧ ਰਹੇ ਕੇਸਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਸਕਦੀ ਹੈ।
ਉੱਥੇ ਹੀ ਇਸ ਦਾ ਸਭ ਤੋਂ ਵੱਧ ਅਸਰ ਵਿੱਦਿਅਕ ਅਦਾਰਿਆਂ ਤੇ ਪਿਆ ਹੈ। ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਅਕਤੂਬਰ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁੜ ਖੋਲ੍ਹ ਦਿੱਤਾ ਗਿਆ ਸੀ। ਜਿਸਦੇ ਵਿੱਚ ਸਰਕਾਰ ਵੱਲੋਂ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਬੱਚਿਆਂ ਦੀ ਪੜ੍ਹਾਈ ਅਤੇ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ। ਇਸ ਲਈ ਸਰਕਾਰ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ।
ਇਹ ਟੈਸਟ ਸਭ ਸਕੂਲਾਂ ਵਿਚੋਂ ਜ਼ਰੂਰੀ ਕੀਤੇ ਗਏ ਹਨ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਦੋਂ ਤੋਂ ਸਕੂਲ ਖੋਲ੍ਹੇ ਗਏ ਹਨ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸਕੂਲਾਂ ਦੇ ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਪਿਛਲੇ ਦਿਨੀਂ ਵੀ ਜਲੰਧਰ ਜ਼ਿਲ੍ਹੇ ਦੇ ਲਾਂਬੜਾ ਸਕੂਲ ਵਿਚ ਨੌਕਰੀ ਕਰਦੀ ਅਧਿਆਪਕਾ ਦੀ ਮੌਤ ਹੋ ਗਈ ਸੀ ,ਜੋ ਕਿ ਕਰੋਨਾ ਤੋਂ ਪੀੜਤ ਸੀ। ਹੁਣ ਪੰਜਾਬ ਦੇ ਇਸ ਸਕੂਲ ਵਿੱਚ ਦੁਬਾਰਾ ਤੋਂ ਕਰੋਨਾ ਨੇ ਕਹਿਰ ਵਰਤਾਇਆ ਹੈ।
ਜਿਸ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲਾਂਬੜਾ ਵਿੱਚ ਕਰੋਨਾ ਦਾ ਕਹਿਰ ਮਿਲਿਆ ਸੀ। ਇਸ ਸਕੂਲ ਵਿਚ ਸਮਾਜਿਕ ਸਿੱਖਿਆ ਦੀ ਅਧਿਆਪਕਾ ਦੀ ਕਰੋਨਾ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਕੁਝ ਅਧਿਆਪਕਾਂ ਦੇ ਟੈਸਟ ਕੀਤੇ ਗਏ ਸਨ।ਹੁਣ ਮੁੜ ਸ਼ਨੀਵਾਰ ਨੂੰ ਸਿਹਤ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਸਕੂਲ ਸਟਾਫ਼ ਦੇ ਟੈਸਟ ਕੀਤੇ ਗਏ ਹਨ। ਇਸ ਸਕੂਲ ਵਿੱਚ ਕਰੋਨਾ ਦਾ ਪ੍ਰਭਾਵ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਕੀਤੇ ਗਏ ਟੈੱਸਟਾਂ ਵਿੱਚ ਸਕੂਲ ਦੀ ਅਰਥਸ਼ਾਸਤਰ ਦੀ ਅਧਿਆਪਕਾ ਵੀ ਕਰੋਨਾ ਦੀ ਲਪੇਟ ਵਿੱਚ ਆ ਗਈ। ਇਸ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਤੇ ਹੋਰ ਅਧਿਆਪਕਾਂ , ਬੱਚਿਆਂ ਤੇ ਬੱਚਿਆਂ ਦੇ ਮਾਪਿਆਂ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …