ਆਈ ਤਾਜਾ ਵੱਡੀ ਖਬਰ
ਨਵੰਬਰ ਮਹੀਨੇ ਦੇ ਵਿਚ ਕੋਰੋਨਾ ਨੂੰ ਆਏ ਇਕ ਸਾਲ ਪੂਰਾ ਹੋ ਜਾਵੇਗਾ। ਬੀਤੇ ਮਹੀਨਿਆਂ ਦੌਰਾਨ ਕੋਰੋਨਾ ਨੇ ਸੰਸਾਰ ਭਰ ਵਿੱਚ ਲੱਖਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ। ਲੱਖਾਂ ਦੀ ਗਿਣਤੀ ਵਿੱਚ ਇਹ ਲੋਕ ਕੋਰੋਨਾ ਦੇ ਕਾਰਨ ਇਸ ਦੁਨੀਆ ਤੋਂ ਅਲਵਿਦਾ ਕਹਿ ਗਏ। ਸ਼ੁਰੂਆਤੀ ਦਿਨਾਂ ਦੇ ਵਿੱਚ ਅਜਿਹਾ ਲੱਗ ਰਿਹਾ ਸੀ ਕਿ ਜੇਕਰ ਇਨਸਾਨ ਆਪਣੇ ਆਪ ਨੂੰ ਛੂਹ ਲਵੇਗਾ ਤੇ ਉਸ ਨੂੰ ਵੀ ਕੋਰੋਨਾ ਹੋ ਜਾਵੇਗਾ। ਪਰ ਸਮਾਂ ਬੀਤਣ ਦੇ ਨਾਲ ਇਸ ਦੀ ਰਫ਼ਤਾਰ ਦੇ ਵਿੱਚ ਕਮੀ ਆ ਗਈ ਹੈ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਅਸਰ ਹੁਣ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦਾ ਜਲਦ ਹੀ ਸਫਾਇਆ ਹੋ ਜਾਵੇਗਾ। ਭਾਰਤ ਵਿੱਚ ਅੱਜ ਦੀ ਤਾਰੀਖ ਤੱਕ 7,053,806 ਕੋਰੋਨਾ ਦੇ ਮਰੀਜ਼ ਪਾਜ਼ਿਟਿਵ ਪਾਏ ਗਏ ਹਨ ਜਿਨ੍ਹਾਂ ਵਿਚੋਂ ਹੁਣ ਤੱਕ 6,077,976 ਮਰੀਜ਼ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਭਾਰਤ ਵਿੱਚ ਕੋਰੋਨਾਵਾਇਰਸ ਦੇ 867,459 ਮਰੀਜ਼ ਐਕਟਿਵ ਹਨ।
ਅੱਜ 8ਵੇਂ ਦਿਨ 1000 ਤੋਂ ਵੀ ਘੱਟ ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ਦੇ ਨਾਲ ਕੁੱਲ ਮੌਤਾਂ ਦਾ ਅੰਕੜਾ ਭਾਰਤ ਵਿੱਚ 108,371 ਹੋ ਗਿਆ ਹੈ। ਸੰਸਾਰ ਭਰ ਦੇ ਵਿੱਚ ਜਿੱਥੇ ਭਾਰਤ ਸਭ ਤੋਂ ਵੱਧ ਮਰੀਜ਼ਾਂ ਨਾਲ ਦੂਜੇ ਨੰਬਰ ‘ਤੇ ਹੈ ਉੱਥੇ ਹੀ ਤੇਜ਼ੀ ਨਾਲ ਮਰੀਜ਼ਾਂ ਦੇ ਕੋਰੋਨਾ ਵਾਇਰਸ ਦੀ ਲਾਗ ਤੋਂ ਮੁਕਤ ਹੋਣ ਦੀ ਦਰ ਦੇ ਨਾਲ ਭਾਰਤ ਦਾ ਦੂਸਰਾ ਸਥਾਨ ਹੈ। ਸਿਹਤ ਮੰਤਰਾਲੇ ਨੇ ਦੱਸਿਆ ਹੈ
ਕਿ ਭਾਰਤ ਦੇ ਵੱਡੇ ਪੰਜ ਰਾਜ ਜਿੱਥੇ ਵੱਧ ਤੋਂ ਵੱਧ ਕੋਰੋਨਾ ਦੇ ਮਰੀਜ਼ ਹਨ ਉਨ੍ਹਾਂ ਵਿੱਚੋਂ ਅੱਧੇ ਤੋਂ ਜ਼ਿਆਦਾ ਮਰੀਜ਼ ਠੀਕ ਹੋ ਗਏ ਹਨ। ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਕੇਰਲ ਵਿੱਚ ਸਭ ਤੋਂ ਵੱਧ 11,000 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੂਸਰਾ ਨੰਬਰ ਮਹਾਰਾਸ਼ਟਰ ਦਾ ਆਉਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …