ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ 25 ਨਵੰਬਰ ਤੋਂ ਖੇਤੀ ਅੰਦੋਲਨ ਦੀ ਸ਼ੁਰੂਆਤ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੀਤੀ ਗਈ ਸੀ। ਜਿਸ ਦਾ ਕਾਰਨ ਸੀ ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਖੇਤੀ ਸਬੰਧੀ ਤਿੰਨ ਨਵੇਂ ਆਰਡੀਨੈਂਸ। ਜਿਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਕਿਸਾਨ ਮਜ਼ਦੂਰ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਉਪਰ ਡੇਰੇ ਲਾਏ ਹੋਏ ਹਨ। ਕਿਸਾਨ ਇਨ੍ਹਾਂ ਆਰਡੀਨੈਂਸਾਂ ਨੂੰ ਕਾਲੀ ਖੇਤੀ ਬਿੱਲਾਂ ਦਾ ਰੂਪ ਦੱਸਦੇ ਹੋਏ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੇ ਲਈ ਕੇਂਦਰ ਸਰਕਾਰ ਨੂੰ ਆਖ ਰਹੇ ਹਨ।
ਪਰ ਦੂਜੇ ਪਾਸੇ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖੇਤੀ ਅਤੇ ਕਿਸਾਨਾਂ ਵਾਸਤੇ ਲਾਹੇਵੰਦ ਦੱਸਦੇ ਹੋਏ ਕਿਸਾਨਾਂ ਨੂੰ ਇਹ ਖੇਤੀ ਕਾਨੂੰਨ ਅਪਣਾਉਣ ਲਈ ਆਖ ਰਹੀ ਹੈ। ਦੋਵਾਂ ਧਿਰਾਂ ਵਿਚਾਲੇ ਬਣੀ ਹੋਈ ਇਹ ਖਿਚੋਤਾਣ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਬੀਤੇ ਕੱਲ੍ਹ 7ਵੇ ਦੌਰ ਦੀ ਦੋਵਾਂ ਧਿਰਾਂ ਵਿਚ ਹੋਈ ਬੈਠਕ ਵੀ ਪਹਿਲੀਆਂ ਮੀਟਿੰਗਾਂ ਵਾਂਗ ਬੇਸਿੱਟਾ ਹੀ ਰਹੀ। ਪਰ ਇਸ ਦੌਰਾਨ ਹੀ ਇਕ ਹੋਰ ਅਹਿਮ ਖਬਰ ਸੁਣਨ ਨੂੰ ਮਿਲ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਸਲੇ ਉੱਪਰ ਪੰਜਾਬ ਦੇ ਭਾਜਪਾ ਆਗੂਆਂ ਦੇ ਨਾਲ ਗੱਲ ਕਰਨ ਵਾਲੇ ਹਨ।
ਪੰਜਾਬ ਦੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਦੇ ਨਾਲ ਪ੍ਰਧਾਨ ਮੰਤਰੀ ਦੀ ਮੀਟਿੰਗ ਅੱਜ ਸ਼ਾਮ ਹੋਵੇਗੀ ਜਿਸ ਵਿਚ ਖੇਤੀ ਬਿੱਲਾਂ ਅਤੇ ਖੇਤੀ ਅੰਦੋਲਨ ਨਾਲ ਸਬੰਧਤ ਮੁੱਦਿਆਂ ਉਪਰ ਵਿਚਾਰ-ਚਰਚਾ ਕੀਤੀ ਜਾਵੇਗੀ। ਅੱਜ ਸ਼ਾਮ ਇਸ ਰੱਖੀ ਗਈ ਮੀਟਿੰਗ ਵਿਚ ਪੰਜਾਬ ਤੋਂ ਭਾਜਪਾ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਮਸਲਿਆਂ ਸਬੰਧੀ ਪੂਰੀ ਜਾਣਕਾਰੀ ਦੇਣਗੇ। ਇਸ ਤਰ੍ਹਾਂ ਦੇਖਿਆ ਜਾਵੇ ਤਾਂ ਇਹ ਦੋਵੇਂ ਲੀਡਰ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਇੱਕ ਕੜੀ ਦਾ ਕੰਮ ਕਰ ਰਹੇ ਹਨ।
ਇਸ ਸਮੇਂ ਦੇਸ਼ ਦੇ ਕਿਸਾਨਾਂ ਅਤੇ ਪ੍ਰਮੁੱਖ ਲੀਡਰਾਂ ਦੀਆਂ ਨਜ਼ਰਾਂ ਅੱਜ ਸ਼ਾਮ ਹੋਣ ਵਾਲੀ ਇਸ ਮੀਟਿੰਗ ਉੱਪਰ ਬਣੀਆਂ ਹੋਈਆਂ ਹਨ। ਫਿਲਹਾਲ ਇਸ ਮੀਟਿੰਗ ਵਿਚੋਂ ਕੀ ਸਿੱਟਾ ਨਿਕਲ ਕੇ ਸਾਹਮਣੇ ਆਉਂਦਾ ਇਹ ਤੇ ਅੱਜ ਸ਼ਾਮ ਤੋਂ ਬਾਅਦ ਪਤਾ ਲੱਗ ਜਾਵੇਗਾ। ਪਰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਅਗਲੇ ਦੌਰ ਦੀ ਮੀਟਿੰਗ 8 ਜਨਵਰੀ ਨੂੰ ਰੱਖੀ ਗਈ ਹੈ। ਜਿਸ ਦੌਰਾਨ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਖੇਤੀ ਮਸਲੇ ਦਾ ਹੱਲ ਹੋ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …