ਆਈ ਤਾਜ਼ਾ ਵੱਡੀ ਖਬਰ
ਕਰੋਨਾ ਤੇ ਚਲਦੇ ਹੋਏ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕਰੋਨਾ ਨੂੰ ਰੋਕਣ ਲਈ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਜਿਸ ਸਦਕਾ ਯਾਤਰੀਆਂ ਦੇ ਆਉਣ-ਜਾਣ ਨਾਲ ਵਧਣ ਵਾਲੇ ਕਰੋਨਾ ਕੇਸਾਂ ਨੂੰ ਰੋਕਿਆ ਜਾ ਸਕੇ। ਕੁਝ ਖਾਸ ਸਮਝੌਤੇ ਦੇ ਤਹਿਤ ਕੁਝ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੈਂਸੀ ਦੇ ਹਲਾਤਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਕਰੋਨਾ ਦੇ ਵਾਧੇ ਅਤੇ ਡੈਲਟਾ ਵੈਰੀਏਂਟ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।
ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਉਡਾਣ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਜਿੱਥੇ ਕੈਨੇਡਾ ਵੱਲੋਂ ਸਭ ਤੋਂ ਵੱਡੀ ਉਡਾਣ ਏਅਰ ਕੈਨੇਡਾ ਨੂੰ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਕਰੋਨਾ ਕੇਸਾਂ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ। ਹੁਣ ਭਾਰਤ ਤੋਂ ਸਿੱਧਾ ਕੈਨੇਡਾ ਟਰਾਂਟੋ ਜਾਣ ਵਾਲੇ ਯਾਤਰੀਆਂ ਨੂੰ ਇਸ ਏਅਰਲਾਈਨ ਦੇ ਸ਼ੁਰੂ ਹੋ ਜਾਣ ਨਾਲ ਫਾਇਦਾ ਹੋਵੇਗਾ।
ਕਿਉ ਕੇ ਲੋਕਾਂ ਵੱਲੋਂ ਕਾਫੀ ਸਮੇਂ ਤੋਂ ਇਸ ਉਡਾਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉੱਥੇ ਕਿ ਇਸ ਉਡਾਣ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਰੋਨਾ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਵੀ ਲਾਜ਼ਮੀ ਕੀਤੀ ਗਈ ਹੈ ਜੋ ਕੇ ਉਡਾਣ ਭਰਨ ਤੋਂ 18 ਘੰਟੇ ਪਹਿਲਾਂ ਹੋਣੀ ਚਾਹੀਦੀ ਹੈ। ਉਥੇ ਹੀ ਇਸ ਉਡਾਣ ਵਿਚ ਜਾਣ ਵਾਲੇ ਯਾਤਰੀਆਂ ਦਾ ਟੀਕਾਕਰਨ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ ਜਿਸ ਵਿੱਚ ਡਬਲਿਊ ਐਚ ਓ ਵੱਲੋਂ ਮਾਨਤਾ ਪ੍ਰਾਪਤ ਕਰੋਨਾ ਵੈਕਸੀਨ ਦੀਆਂ ਹੀ ਦੋ ਡੋਜਾ ਲਗਾਈਆ ਹੋਣੀਆਂ ਚਾਹੀਦੀਆਂ ਹਨ।
ਕੈਨੇਡਾ ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿਚ ਏਅਰ ਬਬਲ ਸਮਝੌਤੇ ਦੇ ਤਹਿਤ ਕੁਝ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਟੀਕਾਕਰਨ ਤੋਂ ਬਾਅਦ ਮੁੜ ਤੋਂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਉਡਾਣ ਵਾਸਤੇ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੇ ਬਣੇ ਹੋਏ ਕਰੋਨਾ ਟੈਸਟਿੰਗ ਸੈਂਟਰਾਂ ਤੋਂ ਹੋਈ ਜਾਂਚ ਨੂੰ ਹੀ ਮਾਨਤਾ ਦਿੱਤੀ ਜਾਵੇਗੀ। ਉੱਥੇ ਹੀ ਇਹ ਵੀ ਦਸਿਆ ਗਿਆ ਹੈ ਕਿ ਹੋਰ ਸੈਟਰਾਂ ਅਤੇ ਸ਼ਹਿਰਾਂ ਵਿੱਚ ਹੋਏ ਕਰੋਨਾ ਟੈਸਟ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …