ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਜਾਰੀ ਕੀਤੇ ਹੋਏ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਿਸਾਨਾ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ ਕਿਸਾਨਾਂ ਦੀਆਂ ਕੇਂਦਰ ਸਰਕਾਰ ਦੇ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਸਨ। ਕਿਸਾਨ 26 ਨਵੰਬਰ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰ ਰਹੇ ਹਨ।
ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਸੰਘਰਸ਼ ਵਿੱਚ ਪੰਜਾਬ ਦੇ ਨਾਲ-ਨਾਲ ਵੱਖ ਵੱਖ ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਜਥੇ ਬੰਦੀਆਂ ਸ਼ਾਮਲ ਹੋਈਆਂ ਹਨ। ਕਿਸਾਨਾਂ ਨੂੰ ਹੁਣ ਤੱਕ ਪੂਰੇ ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਚੁੱਕਾ ਹੈ। ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ ਜੋ ਦਿੱਲੀ ਤੋਂ ਭਾਜਪਾ ਵਿਧਾਇਕ ਹਨ। ਕਿਸਾਨਾਂ ਵੱਲੋਂ ਉਨ੍ਹਾਂ ਦੇ ਘਰ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਆਖ਼ਰ ਹੁਣ ਕਿਸਾਨਾਂ ਦਾ ਵਿਰੋਧ ਹੋਣ ਤੇ ਹੰਸ ਰਾਜ ਹੰਸ ਵੱਲੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ।
30 ਦਸੰਬਰ ਨੂੰ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਗੱਲ ਬਾਤ ਹੋਣ ਵਾਲੀ ਹੈ। ਉੱਥੇ ਹੀ ਹੁਣ ਹੰਸ ਰਾਜ ਹੰਸ ਵੱਲੋਂ ਖਾਸ ਗੱਲ ਬਾਤ ਕੀਤੀ ਗਈ ਹੈ। ਉਨ੍ਹਾਂ ਕਿਸਾਨ ਜਥੇ ਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਮੈਂ ਕਿਸਾਨਾਂ ਦੇ ਨਾਲ ਹਾਂ ਪਰ ਜੋ ਮੇਰੇ ਹੱਥ ਵਿੱਚ ਨਹੀਂ ਹੈ ਉਹ ਨਹੀਂ ਕਰ ਸਕਦਾ। ਹੰਸ ਰਾਜ ਹੰਸ ਪਦਮਸ੍ਰੀ ਦੇ ਨਾਲ ਸਨਮਾਨਿਤ ਹੋ ਚੁੱਕੇ ਹਨ ਤੇ ਪੰਜਾਬੀ ਗਾਇਕੀ ਤੇ ਸੂਫੀ ਸੰਗੀਤ ਦੇ ਨਾਲ-ਨਾਲ ਫ਼ਿਲਮਾਂ ਵਿੱਚ ਵੀ ਗਾਇਕੀ ਨੂੰ ਲੈ ਕੇ ਆਪਣੀ ਪਹਿਚਾਣ ਬਣਾ ਚੁੱਕੇ ਹਨ।
ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ ਪੰਜਾਬ ਦਾ ਪੁੱਤਰ ਹੋਣ ਦੇ ਨਾਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਬਹੁਤ ਜ਼ਿਆਦਾ ਮਾਣ ਦਿੱਤਾ ਗਿਆ ਸੀ। ਹੰਸ ਰਾਜ ਹੰਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਰਕਾਰ ਤੱਕ ਕਿਸਾਨਾਂ ਦੀ ਗੱਲ ਬਾਤ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ।ਪਰ ਕਿਸੇ ਨੇ ਵੀ ਮੇਰੀ ਗੱਲ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਮੈਂ ਰਾਜੇਵਾਲ ਨਾਲ ਵੀ ਗੱਲ ਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਤੇ ਲੋਕਾਂ ਵੱਲੋਂ ਮੇਰਾ ਵਿਰੋਧ ਕਰਦੇ ਹੋਏ ਮੈਨੂੰ ਮਾਂਵਾਂ ਭੈਣਾਂ ਦੀਆਂ ਗਾਲਾਂ ਤੱਕ ਵੀ ਕੱਢੀਆਂ ਜਾ ਰਹੀਆਂ ਹਨ। ਤੇ ਰੋਜ਼ ਹੀ ਸੋਸ਼ਲ ਮੀਡੀਆ ਉਪਰ ਮੰ-ਦ-ਭਾ-ਗੀ ਸ਼ਬਦਾਵਲੀ ਸੁਣਨ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦਾ ਸਾਥ ਦਿੰਦਾ ਹੋਇਆ ਉਹਨਾਂ ਦੇ ਨਾਲ ਹਾਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …