ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਇਸ ਸਮੇਂ ਸਭ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬੀਤੇ ਦਿਨੀਂ ਬੇਅਦਬੀ ਦੇ ਸਾਹਮਣੇ ਆਏ ਮਾਮਲਿਆਂ ਨੂੰ ਲੈ ਕੇ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਉਸ ਨੂੰ ਲੈ ਕੇ ਆਏ ਦਿਨ ਹੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਚੋਣਾਂ ਨੂੰ ਨਜ਼ਦੀਕ ਦੇਖਦੇ ਹੋਏ ਪੰਜਾਬ ਵਿੱਚ ਪਹਿਲਾਂ ਤੋਂ ਹੋਈ ਬੇਅਦਬੀ ਦੇ ਮਾਮਲਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਵਿੱਚ ਡੇਰਾ ਸਿਰਸਾ ਮੁਖੀ ਦੇ ਸ਼ਾਮਲ ਹੋਣ ਤੇ ਉਸ ਕੋਲੋਂ ਵੀ ਪੁੱਛ-ਪੜਤਾਲ ਕੀਤੀ ਗਈ ਹੈ।
ਜੋ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ। ਜੋ ਕਈ ਕੇਸਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਥੇ ਹੀ ਗੁਰਮੀਤ ਰਾਮ ਰਹੀਮ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਹੁਣ ਜੇਲ ਵਿੱਚ ਬੰਦ ਰਾਮ ਰਹੀਮ ਲਈ ਅਦਾਲਤ ਵੱਲੋਂ ਇਹ ਬੜੀ ਚੰਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ ਵਿੱਚ ਬੰਦ ਗੁਰਮੀਤ ਰਾਮ ਰਹੀਮ ਲਈ ਇੱਕ ਚੰਗੀ ਖ਼ਬਰ ਉਸ ਸਮੇਂ ਸਾਹਮਣੇ ਆਈ ਜਦੋਂ ਹਰਿਆਣਾ ਤੇ ਪੰਜਾਬ ਹਾਈਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਪਟੀਸ਼ਨ ਨੂੰ ਮਨਜ਼ੂਰ ਕੀਤਾ ਗਿਆ ਹੈ।
ਜਿੱਥੇ ਉਸ ਵੱਲੋਂ ਆਪਣੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਚਾਰ ਹੋਰ ਦੋਸ਼ੀਆਂ ਦੇ ਸਮੇਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿੱਥੇ ਗੁਰਮੀਤ ਰਾਮ ਰਹੀਮ ਨੂੰ 31 ਲੱਖ ਰੁਪਏ ਜੁਰਮਾਨਾ ਅਤੇ ਬਾਕੀ 4 ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ।
ਉਥੇ ਹੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਨਜ਼ੂਰ ਕੀਤੀ ਗਈ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ਤੋਂ ਬਾਅਦ 31 ਲੱਖ ਰੁਪਏ ਜੁਰਮਾਨੇ ਤੇ ਵੀ ਰੋਕ ਅਜੇ ਲਗਾ ਦਿੱਤੀ ਗਈ ਹੈ। ਜੋ ਕਿ ਹਾਈ ਕੋਰਟ ਦੇ ਹੁਕਮਾ ਦੇ ਤਹਿਤ ਸੀਬੀਆਈ ਕੋਰਟ ਵੱਲੋਂ ਲਗਾਇਆ ਗਿਆ ਸੀ। ਜੇਲ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਆਪਣੇ ਹੀ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਅਕਤੂਬਰ ਮਹੀਨੇ ਵਿਚ ਸੁਣਾਈ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …