ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਆਏ ਦਿਨ ਕਿ ਬਹੁਤ ਸਾਰੀਆਂ ਨਵੀਆਂ ਖਬਰਾਂ ਦੇਖੀਆਂ ਜਾ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਅਤੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹੀ ਕਾਂਗਰਸ ਵੱਲੋਂ ਬਹੁਤ ਸਾਰੀਆਂ ਤਿਆਰੀਆਂ ਨੂੰ ਲੈ ਕੇ ਵੀ ਆਪਸੀ ਉਲਝਣ ਲਗਾਤਾਰ ਬਰਕਰਾਰ ਹੈ। ਜਿੱਥੇ ਕੈਪਟਨ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਅਤੇ ਕੁਝ ਤੈਨਾਤੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਇਤਰਾਜ਼ ਪ੍ਰਗਟ ਕੀਤਾ ਜਾ ਰਿਹਾ ਸੀ।
ਉਥੇ ਇਹ ਆਪਸੀ ਵਿਵਾਦ ਅੱਜ ਵੀ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਦੇ ਵਿਚਕਾਰ ਦਿਖਾਈ ਦਿੰਦਾ ਹੈ। ਹੁਣ ਨਵਜੋਤ ਸਿੱਧੂ ਦੀ ਹੀ ਚੱਲੀ ਹੈ ਜਿੱਥੇ ਸੀ ਐਮ ਨੂੰ ਇਹ ਫੈਸਲਾ ਲੈਣਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਦਾ ਨਵਾਂ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਬਣਾਇਆ ਗਿਆ ਸੀ। ਉੱਥੇ ਹੀ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਤਬਦੀਲ ਕੀਤੇ ਜਾਣ ਦਾ ਵੀ ਆਖਿਆ ਗਿਆ ਸੀ।
ਪਿਛਲੇ ਕਈ ਦਿਨਾਂ ਤੋਂ ਚੱਲਿਆ ਆ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ ਜਿਥੇ ਨਵਜੋਤ ਸਿੱਧੂ ਦੇ ਅਨੁਸਾਰ ਪੰਜਾਬ ਦੇ ਡੀਜੀਪੀ ਇਕਬਾਲ ਸਿੰਘ ਸਹੋਤਾ ਦਾ ਚਾਰਜ ਹੁਣ ਸਿਧਾਰਥ ਚਟੋਪਾਧਿਆਏ ਨੂੰ ਦੇ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਨਵਾਂ ਕਾਰਜਕਾਰੀ ਡੀ ਜੀ ਪੀ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸੇਵਾ ਵਿਚ ਅਜੇ ਛੇ ਮਹੀਨੇ ਤੋਂ ਵਧੇਰੇ ਸਮਾਂ ਰਹਿੰਦਾ ਹੈ। ਪੰਜਾਬ ਦੇ ਨਿਯੁਕਤ ਕੀਤੇ ਗਏ ਨਵੇਂ ਡੀਜੀਪੀ ਚਟੋਪਾਧਿਆਏ 1984 ਬੈਚ ਦੇ ਆਈਪੀਐਸ ਅਫ਼ਸਰ ਹਨ।
ਜਿੱਥੇ ਹੁਣ ਉਨ੍ਹਾਂ ਦੀ ਤੈਨਾਤੀ ਕਰ ਦਿੱਤੀ ਗਈ ਹੈ। ਉਥੇ ਹੀ ਪਹਿਲੇ ਡੀਜੀਪੀ ਇਕਬਾਲ ਸਿੰਘ ਸਹੋਤਾ ਵੱਲੋਂ ਨਵੇਂ ਡੀਜੀਪੀ ਨੂੰ ਚਾਰਜ ਸੌਂਪ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਨਵੇਂ ਤੈਨਾਤ ਕੀਤੇ ਗਏ ਡੀਜੀਪੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਉੱਥੇ ਹੀ ਹੁਣ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਪੁਲਸ ਵਿੱਚ ਹੁਣ ਨਵੀਂ ਤੈਨਾਤੀ ਨੂੰ ਲੈ ਕੇ ਤਾਬੜ-ਤੋੜ ਕਾਰਵਾਈ ਵੀ ਹੋਵੇਗੀ। ਆਪਣੀ ਪਸੰਦ ਦੇ ਡੀਜੀਪੀ ਦੀ ਨਿਯੁਕਤੀ ਤੋਂ ਬਾਅਦ ਹੁਣ ਨਵਜੋਤ ਸਿਧੂ ਖੁਸ਼ ਨਜ਼ਰ ਆ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …