Breaking News

ਆਖਰ ਪੰਜਾਬ ਚ ਕੋਰੋਨਾ ਨੂੰ ਪੈਣ ਲੱਗੀ ਠੱਲ, ਅੱਜ ਆਏ ਸਿਰਫ ਏਨੇ ਮਰੀਜ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਬਿਮਾਰੀ ਨਾਲ ਪੂਰਾ ਸੰਸਾਰ ਪ੍ਰਭਾਵਿਤ ਹੋਇਆ ਹੈ। ਸ਼ਾਇਦ ਹੀ ਦੁਨੀਆ ਦਾ ਕੋਈ ਅਜਿਹਾ ਦੇਸ਼ ਹੋਵੇ ਜੋ ਇਸ ਦੇ ਪ੍ਰਕੋਪ ਤੋਂ ਬਚ ਗਿਆ ਹੋਵੇ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 35,861,372 ਹੋ ਗਈ ਹੈ ਜਿਸ ਵਿਚ ਅਮਰੀਕਾ 7,687,269 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 6,724,380 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 888 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 120,016 ਲੋਕ ਪਾਜ਼ੀਟਿਵ ਪਾਏ ਗਏ ਹਨ।

ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 104,355 ਹੈ ਅਤੇ 11,982 ਮਰੀਜ਼ ਘਰ ਰਹਿ ਕੇ ਆਪਣਾ ਇਲਾਜ ਕਰ ਰਹੇ ਨੇ। 274 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 38 ਮਰੀਜ਼ਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 3,679 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋ- ੜ ਚੁੱਕੇ ਹਨ।

ਅੱਜ ਸਭ ਤੋਂ ਵੱਧ ਬਠਿੰਡਾ ਅਤੇ ਜਲੰਧਰ ਤੋਂ ਕ੍ਰਮਵਾਰ 147 ਅਤੇ 113 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ 87, ਲੁਧਿਆਣਾ ਤੋਂ 80 ਅਤੇ ਹੁਸ਼ਿਆਰਪੁਰ ਤੋਂ 72 ਨਵੇਂ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਆਈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 38 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 5, ਲੁਧਿਆਣਾ 4, ਅੰਮ੍ਰਿਤਸਰ 3, ਪਠਾਨਕੋਟ 3, ਰੋਪੜ 3, ਗੁਰਦਾਸਪੁਰ 2, ਬਰਨਾਲਾ 2, ਬਠਿੰਡਾ 2, ਮਾਨਸਾ 2, ਤਰਨਤਾਰਨ 2, ਮੋਗਾ 2, ਅਤੇ ਫਿਰੋਜ਼ਪੁਰ ਤੋਂ 1 ਮਰੀਜ਼ ਸ਼ਾਮਿਲ ਹੈ। ਭਾਰਤ ਦੇ ਵਿੱਚ ਹੁਣ ਤੱਕ 6,724,380 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 5,703,607 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 104,032 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …