ਹੋ ਜਾਵੋ ਤਿਆਰ ਆਈ ਇਹ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਮਾਲ ਗੱਡੀਆਂ ਦੇ ਆਉਣ ਤੇ ਪਾਬੰਦੀ ਲਗਾਈ ਗਈ ਹੈ। ਜਿਸ ਕਾਰਨ ਪੰਜਾਬ ਦੇ ਵਿੱਚ ਮਾਲਗੱਡੀਆਂ ਦੇ ਨਾ ਆਉਣ ਕਾਰਨ ਕੋਲੇ ਦੀ ਭਾਰੀ ਕਿੱਲਤ ਹੋ ਗਈ ਹੈ। ਜਿਸਦੇ ਚਲਦੇ ਹੋਏ ਇਸ ਦਾ ਸਿੱਧਾ ਅਸਰ ਸੂਬੇ ਅੰਦਰ ਬਿਜਲੀ ਪਾਵਰ ਪਲਾਂਟ ਤੇ ਦਿਖਾਈ ਦੇ ਰਿਹਾ ਹੈ। ਮਾਲ ਗੱਡੀਆਂ ਨੂੰ ਪੰਜਾਬ ਅੰਦਰ ਆਉਣ ਦੀ ਇਜ਼ਾਜ਼ਤ 22 ਅਕਤੁਬਰ ਤੋ ਦੇ ਦਿੱਤੀ ਗਈ ਸੀ ।
ਪਰ ਕੇਂਦਰ ਸਰਕਾਰ ਵੱਲੋਂ ਮਾਲਗੱਡੀਆਂ ਭੇਜਣ ਤੋ ਇਨਕਾਰ ਕਰ ਦਿੱਤਾ ਗਿਆ। ਪੰਜਾਬ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੰਜਾਬ ਦੇ ਵੱਖ ਵੱਖ ਮਾਲਾ ,ਟੋਲ ਪਲਾਜ਼ਾ, ਸੂਬਾਈ ਅਤੇ ਕੌਮੀ ਹਾਈਵੇ ਤੇ ਚੱਕਾ ਜਾਮ ਕੀਤਾ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਆਉਣ ਵਾਲੀਆਂ ਸਾਰੀਆਂ ਗੱਡੀਆਂ ਨੂੰ ਰੋਕਿਆ ਜਾਵੇਗਾ।ਹੁਣ ਪੰਜਾਬ ਵਿੱਚ ਬਿਜਲੀ ਬਾਰੇ ਖਤਰੇ ਦਾ ਘੁੱਗੂ ਬੋਲ ਪਿਆ ਹੈ। ਜਿਸ ਕਾਰਨ ਪੰਜਾਬ ਵਿਚ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ 4 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਕਾਫੀ ਜਗ੍ਹਾ ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਸਾਫ਼ ਕਰ ਦਿੱਤੇ ਗਏ ਹਨ। ਕੁੱਝ ਕਿਸਾਨ ਜਥੇਬੰਦੀਆਂ ਨੇ ਖੇਤੀਬਾੜੀ ਕਨੂੰਨਾਂ ਦਾ ਵਿਰੋਧ ਕਰਦਿਆਂ ਹੋਇਆ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਂਨ ਵੈਨੂੰ ਪ੍ਰਸ਼ਾਦ ਨੇ ਦੱਸਿਆ ਕਿ ਸੂਬੇ ਅੰਦਰ ਬਿਜਲੀ ਦੇ ਹਾਲਾਤ ਕਾਫੀ ਨਾਜ਼ੁਕ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 40 ਦਿਨਾਂ ਤੋਂ ਕੋਲੇ ਦੀ ਸਪਲਾਈ ਬੰਦ ਪਈ ਹੈ। ਨਿਜੀ ਪਾਵਰ ਪਲਾਂਟ ਵੱਡੀ ਮਾਤਰਾ ਵਿੱਚ ਬਿਜਲੀ ਪੈਦਾ ਕਰਦੇ ਹਨ ,ਉਹ ਵੀ ਹੁਣ ਪੂਰੀ ਤਰਾਂ ਬੰਦ ਪਏ ਹਨ। ਕੋਲਾ ਨਾ ਆਉਣ ਕਾਰਨ 3 ਵਜੇ ਜੀਵੀਕੇ ਪਾਵਰ ਪਲਾਂਟ ਵੀ ਬੰਦ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕੇ ਰੋਜਾਨਾ ਪਾਵਰ ਐਕਸਚੇਂਜ ਤੋਂ 2000 -3000 ਮੈਗਾਵਾਟ ਪਾਵਰ ਖਰੀਦ ਰਹੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਵੀ ਖੇਤੀਬਾੜੀ ਸੈਕਟਰ ਅਤੇ ਘਰੇਲੂ ਬਿਜਲੀ ਦੇ ਕੱਟ ਲਗਾਏ ਗਏ ਹਨ। ਸਾਡੇ ਕੋਲ ਕੱਟ ਲਗਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …