ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਮਿਲ ਕੇ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਨੂੰ ਸ਼ੁਰੂ ਕੀਤੇ ਹੋਏ ਸੱਤ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਰੋਨਾ ਦੇ ਕਾਰਨ ਕੇਂਦਰ ਸਰਕਾਰ ਵੱਲੋਂ ਇਸ ਸੰਘਰਸ਼ ਨੂੰ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਪਰ ਦੇਸ਼ ਦੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਅੱਤ ਦੀ ਗਰਮੀ ਅਤੇ ਸਰਦੀ ਦੇ ਵਿੱਚ ਵੀ ਮੋਰਚੇ ਲਾਕੇ ਡਟੇ ਹੋਏ ਹਨ।
ਆਖ਼ਰ ਹੁਣ ਟਰੈਕਟਰ ਮਾਰਚ ਬਾਰੇ ਐਲਾਨ ਕਰ ਦਿੱਤਾ ਗਿਆ ਹੈ, ਜਿਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇਨ੍ਹਾਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਵੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕਰਨ ਅਤੇ ਜਲਦੀ ਹੀ ਟਰੈਕਟਰ ਮਾਰਚ ਦਾ ਆਯੋਜਨ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਤਹਿਤ ਹੁਣ 9 ਅਤੇ 24 ਜੁਲਾਈ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਟਰੈਕਟਰ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਸ਼ੁਰੂਆਤ ਕੀਤੀ ਜਾਂਦੀ ਹੈ ਤਾਂ, ਇਸ ਟਰੈਕਟਰ ਮਾਰਚ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਮੁੜ ਤੋਂ ਇਤਰਾਜ ਦੱਸਣ ਬਾਰੇ ਆਖਿਆ ਗਿਆ ਸੀ। ਜਦ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਇਸ ਬਾਬਤ ਗੱਲਬਾਤ ਹੋ ਚੁੱਕੀ ਹੈ ਕੇ 9 ਜੁਲਾਈ ਨੂੰ ਉਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲੇ ਤੋਂ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਲਈ ਰਵਾਨਾ ਹੋਵੇਗਾ ਤੇ ਇਸੇ ਤਰਾਂ ਹੀ 24 ਜੁਲਾਈ ਨੂੰ ਇਕ ਹੋਰ ਰੈਲੀ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਕਿਸਾਨਾਂ ਦਾ ਜੱਥਾ ਬਿਜਨੌਰ ਤੋਂ ਸ਼ੁਰੂ ਹੋ ਕੇ ਮੇਰਠ ਦੇ ਰਸਤੇ ਗਾਜ਼ੀਪੁਰ ਵੱਲ ਆਵੇਗਾ। ਇਹਨਾਂ ਜਥਿਆਂ ਵਿੱਚ ਪੱਚੀ ਲੱਖ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਇਸ ਮਾਰਚ ਵਿੱਚ ਚਾਰ ਲੱਖ ਟਰੈਕਟਰ ਸ਼ਾਮਲ ਹੋਣਗੇ। ਸੰਘਰਸ਼ ਨੂੰ ਤੇਜ਼ ਕਰਨ ਲਈ ਹੀ ਕਿਸਾਨਾਂ ਵੱਲੋਂ ਅਗਲੇ ਮਹੀਨੇ ਦੋ ਟਰੈਕਟਰ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …