ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲਾਂ ਭਾਰਤ ਦੇ ਸਾਰੇ ਕਿਸਾਨ ਸੂਬਾ ਪੱਧਰੀ ਪ੍ਰਦਰਸ਼ਨ ਕਰ ਰਹੇ ਸਨ। ਹੁਣ ਦੇਸ਼ ਦੀਆਂ ਸਭ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਤਾਂ ਜੋ ਇਸ ਸੰਘਰਸ਼ ਨਾਲ ਖੇਤੀ ਕਰਨ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸੰਘਰਸ਼ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਨਾ ਮੰਨ ਰਹੀ ਹੈ। ਪਰ ਇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਕਿਸਾਨ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣਾ ਚਾਹੁੰਦੇ ਹਨ। ਖੇਤੀ ਕਾਨੂੰਨਾਂ ਉੱਪਰ ਨਰਿੰਦਰ ਮੋਦੀ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ਨਾਲ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਇਹਨਾਂ ਖ਼ੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਇਹ ਖੇਤੀ ਕਾਨੂੰਨ ਬਣਾਉਣ ਲਈ ਕਈ ਸਾਲਾਂ ਤੋਂ ਰਾਜ ਸਰਕਾਰ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨਾਲ ਗੱਲ ਬਾਤ ਕਰਨ ਪਿੱਛੋਂ ਆਏ ਹਨ। ਇਹ ਖੇਤੀ ਬਾੜੀ ਸੁਧਾਰਕ ਕਾਨੂੰਨਾਂ ਨੂੰ ਰਾਤੋ-ਰਾਤ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨੀ ਬਾਰੇ ਗੱਲ ਕਰਨ ਵਾਲੇ ਲੋਕ ਝੂਠੇ ਹੰਝੂ ਵਹਾਉਣ ਵਾਲੇ ਲੋਕ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਰ ਕੋਈ ਕੁਦਰਤੀ ਆ-ਫ- ਤ ਆਉਂਦੀ ਹੈ ਤਾਂ ਸਾਨੂੰ ਪੂਰਾ ਪੈਸਾ ਮਿਲਦਾ ਹੈ।
ਨਵੇਂ ਕਾਨੂੰਨ ਅਨੁਸਾਰ ਵੀ ਅਗਰ ਮੁਨਾਫਾ ਵੱਧ ਹੈ ਤਾਂ ਉਸ ਵਧੇਰੇ ਮੁਨਾਫ਼ੇ ਵਿਚ ਕਿਸਾਨੀ ਦਾ ਹਿੱਸਾ ਵੀ ਯਕੀਨੀ ਬਣਾਇਆ ਗਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਬੀਤੇ ਕਾਫੀ ਦਿਨਾਂ ਤੋਂ ਦੇਸ਼ ਅੰਦਰ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾ ਨੂੰ ਲੈ ਕੇ ਜ਼ਿਆਦਾ ਚਰਚਾ ਹੋ ਰਹੀ ਹੈ। ਪੀ ਐਮ ਮੋਦੀ ਨੇ ਕਿਹਾ ਕਿ ਪਹਿਲਾਂ ਤਾਂ ਕ੍ਰੈਡਿਟ ਕਾਰਡ ਹਰੇਕ ਲਈ ਉਪਲੱਬਧ ਨਹੀਂ ਸੀ ਪਰ ਹੁਣ ਸਭ ਨੂੰ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 8 ਮਾਰਚ 2019 ਦੀ ਅਖ਼ਬਾਰ ਦੀ ਰਿਪੋਰਟ ਅਨੁਸਾਰ ਪੰਜਾਬ ਦੀ ਕਾਂਗਰਸ ਸਰਕਾਰ ਕੰਪਨੀ ਤੋਂ 800 ਕਰੋੜ ਰੁਪਏ ਮਿਲਣ ਦਾ ਜਸ਼ਨ ਮਨਾ ਰਹੀ ਹੈ। ਇਸ ਖੇਤੀ ਸਮਝੌਤੇ ਦਾ ਕਿਸਾਨਾਂ ਦੀ ਜ਼ਮੀਨ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੁਧਾਰਾਂ ਬਾਰੇ ਵੱਡਾ ਝੂਠ ਫੈਲਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …