ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਹੈ। ਰੇਲ ਰੋਕੋ ਅੰਦੋਲਨ ਵੀ ਕਾਫੀ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਵੀ ਬੰਦ ਕਰਵਾ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਖੇਤੀ ਕਨੂੰਨਾਂ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ 31 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਦਾ ਭੇਜਿਆ ਗਿਆ ਸੱਦਾ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਵਿੱਚ ਹੋ ਰਹੇ ਵਿਰੋਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਗਲਬਾਤ ਦੀ ਨਵੀਂ ਪਹਿਲ ਕੀਤੀ ਹੈ, ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਦਿੱਲੀ ਬੁਲਾਇਆ ਗਿਆ ਹੈ। ਇਹ ਮੀਟਿੰਗ ਵੀਰਵਾਰ ਨੂੰ ਤੈਅ ਕੀਤੀ ਸੀ, ਤੇ ਇਹ ਮੀਟਿੰਗ ਦੁਪਹਿਰ 2:30 ਵਜੇ ਰੱਖੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਰੇਲ ਆਵਾਜਾਈ ਠੱਪ ਰੱਖੀ ਜਾਵੇਗੀ ।ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।
ਦਿੱਲੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪੰਜਾਬ ਪੱਧਰ ਤੇ ਰਣਨੀਤੀ ਬਣਾਉਣਗੇ ।ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੁਧਿਆਣਾ ਵਿਖੇ ਮੀਟਿੰਗ ਤੋਂ ਬਾਅਦ ਕੁੱਝ ਦਿਨ ਪਹਿਲਾਂ ਬਣਾਈ ਗਈ ਕਿਸਾਨ ਤੇ ਆੜ੍ਹਤੀ ਤਾਲਮੇਲ ਕਮੇਟੀ ਨੂੰ ਦਸ ਦਿਨਾਂ ਲਈ ਨਵੇਂ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਸ ਦੀ ਰਿਪੋਰਟ ਪੰਜਾਬ ਭਾਜਪਾ ਨੂੰ ਸੌਂਪਣ ਲਈ ਆਖਿਆ ।ਤਾਲਮੇਲ ਕਮੇਟੀ ਨੂੰ ਕਿਸਾਨਾਂ ਦੇ ਸਾਰੇ ਸ਼ੰਕੇ ਦੂਰ ਕਰਨ ਲਈ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਰਹਿਣ ਲਈ ਆਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …