ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਹੈ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਆਦੇਸ਼ ਲਾਗੂ ਕੀਤੇ ਗਏ ਸਨ। ਜਿਸ ਸਦਕਾ ਦੇਸ਼ ਦੇ ਭਵਿੱਖ ਇਨ੍ਹਾਂ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਸਨ। ਤਾਂ ਜੋ ਇਸ ਕਰੋਨਾ ਦਾ ਪ੍ਰਭਾਵ ਬੱਚਿਆਂ ਦੀ ਪੜ੍ਹਾਈ ਉਪਰ ਨਾ ਪੈ ਸਕੇ।
ਹੁਣ ਇਥੇ ਸਕੂਲਾਂ ਨੂੰ ਖੋਲ੍ਹਣ ਬਾਰੇ ਤਰੀਕ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਹੁਣ ਸਾਹਮਣੇ ਆਈ ਹੈ। ਜਿੱਥੇ ਸਰਕਾਰ ਵੱਲੋਂ ਅਜੇ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾ ਰਿਹਾ ਹੈ ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਹੈ। ਪਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋ 15 ਜੂਨ ਤੋਂ ਦੁਬਾਰਾ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਆਨ ਲਾਈਨ ਕਲਾਸਾਂ ਸ਼ੁਰੂ ਹੋਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ 15 ਜੂਨ ਤੋਂ ਸ਼ਹਿਰ ਦੇ ਸਾਰੇ ਸਕੂਲ ਖੋਲ੍ਹਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਥੇ ਹੀ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਜਿੱਥੇ ਜਾਰੀ ਕੀਤੇ ਜਾ ਰਹੇ ਆਦੇਸ਼ਾਂ ਦੇ ਅਨੁਸਾਰ 15 ਜੂਨ ਤੋਂ ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਹੈ ਉਥੇ ਹੀ ਅਧਿਆਪਕ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਰੱਖਣਗੇ।
ਜਿਸ ਬਾਰੇ ਸਾਰੇ ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ਼ ਨੂੰ ਜਾਣਕਾਰੀ ਦਿੱਤੀ ਗਈ ਹੈ। ਨਿਰਦੇਸ਼ਾਂ ਅਨੁਸਾਰ ਆਨਲਾਈਨ ਕਲਾਸਾਂ 15 ਜੂਨ ਤੋਂ ਸ਼ੁਰੂ ਹੋਣਗੀਆਂ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਅਜੇ ਤੱਕ ਆਨਲਾਈਨ ਹੀ ਜਾਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …