ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਪਿਛਲੇ ਕੁੱਝ ਸਮੇਂ ਤੋਂ ਸੋਸ਼ਲ ਮੀਡੀਆ ਉਪਰ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਕੇ ਰੱਖ ਦਿੰਦੀ ਹੈ। ਉਥੇ ਹੀ ਵਿਦੇਸ਼ਾਂ ਵਿਚ ਗਈਆਂ ਲੜਕੀਆਂ ਵੱਲੋਂ ਆਪਣੇ ਸਹੁਰੇ ਪਰਿਵਾਰਾਂ ਨਾਲ ਕੀਤੇ ਜਾਂਦੇ ਧੋਖਾਧੜੀ ਦੇ ਮਾਮਲੇ ਵੀ ਹੁਣ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਹੁਣ ਬੇਅੰਤ ਕੌਰ ਅਤੇ ਲਵਪ੍ਰੀਤ ਦੇ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਰੋਜ਼ ਹੀ ਕੋਈ ਨਾ ਕੋਈ ਨਵਾਂ ਅਜਿਹਾ ਕੇਸ ਸਾਹਮਣੇ ਆ ਰਿਹਾ ਹੈ। ਜਿਸ ਵਿਚ ਪੀੜਤ ਪਰਿਵਾਰਾਂ ਵੱਲੋਂ ਆਪਣੇ ਨਾਲ ਹੋਈ ਧੋਖਾਧੜੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਹੁਣ ਕੈਨੇਡਾ ਸਰਕਾਰ ਵੱਲੋਂ ਵੀ ਬੇਅੰਤ ਕੌਰ ਦੇ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ। ਕਿਉਂਕਿ ਪੰਜਾਬ ਵਿੱਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਇਸ ਮਾਮਲੇ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਗੱਲਬਾਤ ਕੀਤੀ ਗਈ ਸੀ। ਹੁਣ ਬੇਅੰਤ ਕੌਰ ਵੱਲੋਂ ਆਪਣੀ ਬੇਗੁਨਾਹੀ ਦਾ ਸਬੂਤ ਪੇਸ਼ ਕੀਤਾ ਗਿਆ ਜਿਸ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਗਏ ਹਨ। ਜਿੱਥੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਖੁਦਕੁਸ਼ੀ ਦੀ ਵਜਾ ਉਸ ਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਨੂੰ ਦੱਸਿਆ ਜਾ ਰਿਹਾ ਹੈ।
ਉਥੇ ਹੀ ਹੁਣ ਬੇਅੰਤ ਕੌਰ ਵੱਲੋਂ ਆਪਣੀ ਬੇਗੁਨਾਹੀ ਦਾ ਸਬੂਤ ਪੇਸ਼ ਕੀਤਾ ਗਿਆ ਹੈ। ਬੇਅੰਤ ਕੌਰ ਵੱਲੋਂ ਉਹ ਚਿੱਠੀ ਸਬੂਤ ਵਜੋਂ ਪੇਸ਼ ਕੀਤੀ ਗਈ ਹੈ ਜੋ ਇਹ ਸਾਬਤ ਕਰਦੀ ਹੈ ਕਿ ਲਵਪ੍ਰੀਤ ਵੱਲੋਂ ਖੁਦਕੁਸ਼ੀ ਨਹੀਂ ਕੀਤੀ ਗਈ, ਸਭ ਉਸ ਦੀ ਮੌਤ ਇੱਕ ਕੁਦਰਤੀ ਹਾਦਸਾ ਸੀ। ਇਹ ਉਹ ਚਿੱਠੀ ਹੈ ਜਿਸ ਵਿੱਚ ਲਵਪ੍ਰੀਤ ਦੇ ਪਿਤਾ ਵੱਲੋਂ ਲਵਪ੍ਰੀਤ ਦੀ ਮੌਤ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ। ਜਿਸ ਵਿੱਚੋਂ ਇਹ ਜਿਕਰ ਕੀਤਾ ਸੀ ਕਿ 23 ਜੂਨ 2021 ਨੂੰ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 23 ਤਰੀਕ ਨੂੰ ਦਿਨ ਵੇਲੇ ਉਨ੍ਹਾਂ ਵੱਲੋਂ ਆਪਣੇ ਖੇਤਾਂ ਵਿੱਚ ਝੋਨੇ ਨੂੰ ਦਵਾਈ ਦੀ ਸਪਰੇ ਕੀਤੀ ਗਈ ਸੀ।
ਜਿਸ ਤੋਂ ਬਾਅਦ ਲਵਪ੍ਰੀਤ ਵਾਪਿਸ ਘਰ ਆ ਗਿਆ ਸੀ ਅਤੇ ਰਾਤ ਦੀ ਰੋਟੀ ਖਾਣ ਤੋਂ ਬਾਅਦ ਮੁੜ ਖੇਤਾਂ ਵਿੱਚ ਚਲਾ ਗਿਆ ਸੀ। ਪਰ ਵਾਪਸ ਨਹੀਂ ਆਇਆ ਤੇ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਇਸ ਗੱਲ ਦੀ ਸੂਚਨਾ ਦਿੱਤੀ ਗਈ ਸੀ ਕਿ ਲਵਪ੍ਰੀਤ ਖ਼ੂਹ ਉੱਪਰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਜਿੱਥੇ ਉਸ ਨੂੰ ਪਰਵਾਰਕ ਮੈਂਬਰਾਂ ਵੱਲੋਂ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ। ਇਸ ਬਾਰੇ ਲਵਪ੍ਰੀਤ ਦੇ ਪਿਤਾ ਨੇ ਆਖਿਆ ਸੀ ਕਿ ਇਹ ਇੱਕ ਕੁਦਰਤੀ ਹਾਦਸਾ ਹੈ ਜੋ ਦਵਾਈ ਚੜ੍ਹਨ ਕਾਰਨ ਵਾਪਰ ਗਿਆ ਹੈ ਇਸ ਵਿਚ ਕਿਸੇ ਦਾ ਕੋਈ ਦੋਸ਼ ਨਹੀਂ ਹੈ। ਇਸ ਚਿੱਠੀ ਉਪਰ ਥਾਣਾ ਮੁਖੀ ਅਤੇ ਲਵਪ੍ਰੀਤ ਦੇ ਪਿਤਾ ਦੇ ਦਸਤਖ਼ਤ ਵੀ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …