ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਸਿਆਸੀ ਉਮੀਦਵਾਰ ਜਿਥੇ ਵੱਖ-ਵੱਖ ਚੋਣ ਹਲਕਿਆਂ ਵਿਚ ਸੀਟਾ ਨਾ ਮਿਲਣ ਦੇ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਪਾਰਟੀ ਦਾ ਸਾਥ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਸਿਆਸੀ ਪਾਰਟੀਆਂ ਵਿੱਚ ਹਲਚਲ ਵੇਖੀ ਜਾ ਰਹੀ ਹੈ। ਉਥੇ ਹੀ ਕੁਝ ਵਿਧਾਇਕ ਅਤੇ ਪਾਰਟੀ ਵਰਕਰ ਕਈ ਮਾਮਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਵੀ ਫਸੇ ਹੋਏ ਨਜ਼ਰ ਆਏ ਹਨ। ਜਿਸ ਦਾ ਅਸਰ ਉਹਨਾਂ ਦੇ ਸਿਆਸੀ ਜੀਵਨ ਉਪਰ ਵੀ ਵੇਖਿਆ ਜਾ ਰਿਹਾ ਹੈ। ਜਿੱਥੇ ਇਹ ਸਿਆਸੀ ਹਸਤੀਆਂ ਵੱਖ ਵੱਖ ਵਿਵਾਦਾਂ ਵਿੱਚ ਫਸੀਆਂ ਹੋਈਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਈ ਡੀ ਦੀ ਟੀਮ ਵੱਲੋਂ ਫੜ੍ਹੇ ਭਾਣਜੇ ਨੇ ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸਾ ਕੀਤਾ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਈਡੀ ਦੀ ਟੀਮ ਵੱਲੋਂ ਬੀਤੇ ਦਿਨੀਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੇ ਗ੍ਰਿਫਤਾਰ ਕੀਤਾ ਗਿਆ ਸੀ। ਜਿੱਥੇ ਟੀਮ ਵੱਲੋਂ ਭੁਪਿੰਦਰ ਹਨੀ ਦੇ ਲੁਧਿਆਣਾ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿੱਥੇ ਉਸ ਦੇ ਘਰ ਵਿੱਚੋਂ ਦੋ ਹੋਮਲੈਂਡ ਹਾਈਟਸ,4.09 ਕਰੋੜ ਰੁਪਏ ,ਤੇ ਉਸ ਦੇ ਮੋਹਾਲੀ ਵਾਲੇ ਘਰ ਤੋਂ ਵੀ 3.89 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ।
ਉਸ ਦੇ ਸਾਥੀ ਸੰਦੀਪ ਕੁਮਾਰ ਤੋਂ ਵੀ 1.99 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ। ਹੁਣ ਜਦੋਂ ਇੰਡੀਆ ਦੀ ਟੀਮ ਵੱਲੋਂ ਉਸ ਕੋਲੋਂ ਸਖਤੀ ਨਾਲ ਜਲੰਧਰ ਦਫਤਰ ਵਿਚ ਪੁਛਗਿਛ ਕੀਤੀ ਗਈ ਹੈ। ਜਿੱਥੇ ਉਸ ਤੋਂ ਸੱਤ-ਅੱਠ ਘੰਟੇ ਦੀ ਪੁੱਛਗਿੱਛ ਕੀਤੀ ਗਈ ਹੈ ਕਿਉਂਕਿ ਉਸ ਨੂੰ ਜਲੰਧਰ ਵਿਖੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਵੱਲੋਂ ਪੁੱਛਗਿੱਛ ਕਰਨ ਤੋਂ ਬਾਅਦ ਇਹ ਖੁਲਾਸਾ ਕੀਤਾ ਗਿਆ ਹੈ ਕਿ ਉਸ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਤੋਂ ਹੋਈ ਆਮਦਨ ਬਾਰੇ ਗੱਲ ਕਬੂਲੀ ਗਈ ਹੈ।
ਉਸ ਨੇ ਦੱਸਿਆ ਹੈ ਕਿ ਵੱਖ ਵੱਖ ਠਿਕਾਣਿਆਂ ਤੋਂ ਬਰਾਮਦ ਕੀਤਾ ਗਿਆ ਰੁਪਈਆ ਉਸ ਦਾ ਹੈ ਜਿਸ ਦੀ ਕੀਮਤ 10 ਕਰੋੜ ਰੁਪਏ ਹੈ ਜੋ ਕਿ ਉਸਦੇ ਹਨ। ਹਨੀ ਵੱਲੋਂ ਮੁੱਖ ਮੰਤਰੀ ਦਾ ਰਿਸ਼ਤੇਦਾਰ ਹੋਣ ਦੇ ਨਾਤੇ ਇਨ੍ਹਾਂ ਕੰਮਾਂ ਵਿੱਚ ਇਸ ਗੱਲ ਦਾ ਲਾਭ ਲਿਆ ਗਿਆ ਹੈ। ਹੁਣ ਉਸ ਨੂੰ ਗ੍ਰਿਫਤਾਰ ਕਰਨ ਪਿੱਛੋਂ 8 ਫਰਵਰੀ ਤੱਕ ਰਿਮਾਂਡ ਤੇ ਲਿਆ ਗਿਆ ਹੈ। ਜਿਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …