ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੀਤੇ ਦਿਨੀਂ ਜਿੱਥੇ ਵਿਧਾਨ ਸਭਾ ਚੌਣਾ 2022 ਦੇ ਵਿਚ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਆਮ ਆਦਮੀ ਪਾਰਟੀ ਵੱਲੋਂ ਇਕ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ। ਜਿੱਥੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਹੂੰਝਾ ਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਜਿਸ ਨੂੰ ਦੇਖ ਕੇ ਪੰਜਾਬ ਵਿਚ ਬਦਲਾਅ ਆਉਣ ਦੀ ਲਹਿਰ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਾਕੀ ਸੂਬਿਆਂ ਦੇ ਵਿਚ ਕਈ ਜਗਾ ਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਹਰ ਪਾਰਟੀ ਦੀ ਮਜਬੂਤੀ ਵਾਸਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੂਬਿਆਂ ਚ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਸਮੇ ਚ ਜਿੱਥੇ ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਜਿਸ ਵਾਸਤੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਉਥੇ ਹੀ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕਾਂ ਅਤੇ ਵਰਕਰਾਂ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਹਿਮਾਚਲ ਪ੍ਰਦੇਸ਼ ਦੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਅਤੇ ਕੁਝ ਹੋਰ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਪਾਰਟੀ ਨੂੰ ਇੱਕ ਵੱਡਾ ਝਟਕਾ ਦਿੱਤਾ।
ਉਥੇ ਹੀ ਇਹ ਸਭ ਭਾਜਪਾ ਦੇ ਵਿੱਚ ਸ਼ਾਮਲ ਹੋ ਗਏ ਹਨ । ਦੱਸਿਆ ਗਿਆ ਹੈ ਕਿ ਆਪ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ ਅਤੇ ਸੰਗਠਨ ਮਹਾਂ ਮੰਤਰੀ ਸ਼ਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਵੀ ਆਮ ਆਦਮੀ ਪਾਰਟੀ ਦੇ ਨਾਲੋਂ ਨਾਤਾ ਤੋੜ ਕੇ ਭਾਜਪਾ ਦੇ ਵਿੱਚ ਸ਼ਾਮਲ ਹੋਏ ਹਨ। ਦੱਸਿਆ ਗਿਆ ਹੈ ਕਿ ਜਿਥੇ ਇਨ੍ਹਾਂ ਤਿੰਨਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਉਥੇ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ਹੇਠ ਪਾਰਟੀ ਚ ਸ਼ਾਮਲ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …