Breaking News

ਆਮ ਆਦਮੀ ਪਾਰਟੀ ਦੀ ਨਵੀ ਨਵੀਂ ਉਮੀਦਵਾਰ ਬਣੀ ਨਰਿੰਦਰ ਕੌਰ ਭਰਾਜ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਸਾਰੀਆਂ ਪਾਰਟੀਆਂ ਵਿੱਚ ਸਿਆਸੀ ਹਲਚਲ ਕਾਫੀ ਤੇਜ਼ ਹੋ ਗਈ ਹੈ ਅਤੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਨਾ ਮਿਲਣ ਕਾਰਨ ਵੀ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ,ਉਥੇ ਹੀ ਕਾਂਗਰਸ ਪਾਰਟੀ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲਿਆ ਆ ਰਿਹਾ ਆਪਸੀ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਜੁੜੀਆਂ ਹੋਈਆ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਾਬਕਾ ਵਿਧਾਇਕ ਦੀ ਪਾਰਟੀ ਮੈਂਬਰਸ਼ਿਪ ਨੂੰ ਖਾਰਜ ਕੀਤਾ ਗਿਆ । ਹੁਣ ਆਮ ਆਦਮੀ ਪਾਰਟੀ ਵਿਚ ਨਵੀਂ ਉਮੀਦਵਾਰ ਬਣੀ ਨਰਿੰਦਰ ਕੌਰ ਭਰਾਜ ਲਈ ਵੀ ਮਾੜੀ ਖਬਰ ਸਾਹਮਣੇ ਆਈ ਹੈ। ਪਾਰਟੀ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਟਿਕਟ ਦੇਣ ਦੇ ਫ਼ੈਸਲੇ ਦੇ ਕਾਰਨ ਆਮ ਆਦਮੀ ਪਾਰਟੀ ਵਿੱਚ ਆਪਸੀ ਵਿਵਾਦ ਸਾਹਮਣੇ ਆ ਰਿਹਾ ਹੈ। ਜਿੱਥੇ ਪਾਰਟੀ ਵਿੱਚ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਮਹਿਲਾ ਆਗੂ ਨਰਿੰਦਰ ਕੌਰ ਭਰਾਜ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਉਥੇ ਹੀ ਬਾਕੀ ਪਾਰਟੀ ਮੈਂਬਰਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਪਾਰਟੀ ਮੈਂਬਰਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਜਗ੍ਹਾ ਤੇ ਕਿਸੇ ਹੋਰ ਸੀਨੀਅਰ ਆਗੂ ਨੂੰ ਸੰਗਰੂਰ ਤੋਂ ਟਿਕਟ ਦੇਣੀ ਚਾਹੀਦੀ ਹੈ। ਅਗਰ ਪਾਰਟੀ ਵੱਲੋਂ ਆਪਣਾ ਫੈਸਲਾ ਨਹੀਂ ਬਦਲਿਆ ਜਾਂਦਾ ਤਾਂ 2 ਜਨਵਰੀ ਨੂੰ ਟਿਕਟ ਦੇ ਚਾਹਵਾਨਾਂ ਵੱਲੋਂ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਦੇ ਅੱਗੇ ਰੈਲੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ।

ਉਥੇ ਹੀ ਇਸ ਮਾਮਲੇ ਵਿੱਚ ਪਾਰਟੀ ਵਿੱਚ ਆਗੂ ਨਰਿੰਦਰ ਕੌਰ ਭਰਾਜ ਨੇ ਆਖਿਆ ਹੈ ਕਿ ਇਸ ਮਾਮਲੇ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਜਿਸ ਦੀ ਉਨ੍ਹਾਂ ਨੂੰ ਪੂਰੀ ਉਮੀਦ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਟਿਕਟ ਦੇ ਯੋਗ ਉਮੀਦਵਾਰ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …