ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਲਗਾਤਾਰ ਮਹਿੰਗਾਈ ਦੀ ਦਰ ਵਧੀ ਜਾ ਰਹੀ ਹੈ ਅਤੇ ਲੋਕਾਂ ਨੂੰ ਵਧੇਰੇ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਉਥੇ ਹੀ ਲੋਕਾਂ ਨੂੰ ਅਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਲੋਕ ਪਹਿਲਾ ਹੀ ਕੀਤੀ ਗਈ ਤਾਲਾਬੰਦੀ ਦੇ ਕਾਰਣ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਉਸ ਸਮੇਂ ਬਹੁਤ ਸਾਰੇ ਕਾਰੋਬਾਰ ਬੰਦ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਉਸ ਸਮੇਂ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਦਾ ਇਸਤੇਮਾਲ ਵੀ ਇਸ ਮੁਸ਼ਕਲ ਦੀ ਘੜੀ ਵਿੱਚ ਕਰ ਲਿਆ ਗਿਆ ਸੀ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਅਤੇ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।
ਹੁਣ ਆਮ ਜਨਤਾ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਇਆ ਹੈ ਜਿਥੇ ਰੋਜ਼ਾਨਾ ਵਰਤੋਂ ਕਰਨ ਵਾਲੀਆਂ ਚੀਜ਼ਾਂ ਸਸਤੀਆਂ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਲੋਕਾਂ ਵੱਲੋਂ ਮਹਿੰਗਾਈ ਨੂੰ ਘੱਟ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਇਕ ਫੈਸਲਾ ਲੈਂਦੇ ਹੋਏ ਕੁਝ ਚੀਜ਼ਾਂ ਦੀਆਂ ਕੀਮਤਾਂ ਵਿੱਚ ਕਟੌਤੀ ਵੀ ਕੀਤੀ ਗਈ ਹੈ। ਜਿੱਥੇ ਹੁਣ ਪ੍ਰਚੂਨ ਦੀਆਂ ਕੀਮਤਾਂ ਵਿਚ ਕਮੀ ਕੀਤੀ ਗਈ ਹੈ ਜਿਸ ਨਾਲ ਖਾਣ ਵਾਲੇ ਤੇਲ ਦੀ ਕੀਮਤ ਵਿਚ ਗਿਰਾਵਟ ਆਈ ਹੈ। ਜਿਸ ਨਾਲ ਹੁਣ ਬਾਜ਼ਾਰ ਵਿਚ ਮਿਲਣ ਵਾਲਾ ਇਹ ਤੇਲ ਪਰਚੂਨ ਕੀਮਤਾਂ ਦੇ ਅਨੁਸਾਰ 5-20 ਰੁਪਏ ਪ੍ਰਤੀ ਕਿਲੋਗ੍ਰਾਮ ਘਟ ਕੀਮਤ ਤੇ ਹੀ ਲਿਆ ਜਾ ਸਕਦਾ ਹੈ।
ਉੱਥੇ ਹੀ ਪ੍ਰਮੁੱਖ ਖਾਣ ਵਾਲੇ ਤੇਲ ਕੰਪਨੀਆਂ ਵੱਲੋਂ ਕੀਮਤਾਂ ਵਿੱਚ 15 ਤੋਂ 20 ਰੁਪਏ ਪ੍ਰਤੀ ਲਿਟਰ ਦੀ ਕਮੀ ਕੀਤੀ ਗਈ ਹੈ। ਜਿਥੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਪਿਛਲੇ ਇੱਕ ਸਾਲ ਤੋਂ ਵੱਧ ਦਰਜ ਕੀਤਾ ਗਿਆ ਸੀ ਉੱਥੇ ਹੀ ਅਕਤੂਬਰ ਤੋਂ ਇਸ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਆ ਰਹੀ ਹੈ।
ਜਿੱਥੇ ਹੁਣ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਦੇ ਸਦਕਾ ਇਸ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਉਥੇ ਹੀ ਸਰੋ ਦਾ ਤੇਲ, ਸੂਰਜਮੁਖੀ ਦਾ ਤੇਲ, ਸੋਇਆ ਤੇਲ,ਅਤੇ ਮੂੰਗਫਲੀ ਦਾ ਤੇਲ ਇਨ੍ਹਾਂ ਸਾਰੇ ਤੇਲਾਂ ਦੀਆਂ ਕੀਮਤਾਂ ਵਿੱਚ ਪ੍ਰਤੀ ਕਿਲੋਗ੍ਰਾਮ 7-8 ਰੁਪਏ ਤੱਕ ਦੀ ਕਾਫੀ ਕਟੌਤੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …