Breaking News

ਆਹ ਚੱਕੋ ਕਿਸਾਨ ਅੰਦੋਲਨ ਦੇ ਝੱਟਕੇ ਤੋਂ ਬਾਅਦ ਹੁਣ ਜੀਓ ਨੇ ਅਚਾਨਕ ਕਰਤਾ ਕੱਲ੍ਹ ਤੋਂ ਇਹ ਫਰੀ ਕਰਨ ਦਾ ਐਲਾਨ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇ ਬੰਦੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵੀ ਬਾਈਕਾਟ ਕਰਨ ਲਈ ਘਿਰਾਓ ਕੀਤਾ ਜਾ ਰਿਹਾ ਹੈ। ਪਹਿਲਾਂ ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਮਾਲਜ਼ ਨੂੰ ਬੰਦ ਕਰਕੇ ਉਸ ਜਗ੍ਹਾ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਹੁਣ ਜੀਓ ਦੇ ਟਾਵਰਾਂ ਦੀ ਬਿਜਲੀ ਸਪਲਾਈ ਨੂੰ ਬੰਦ ਕੀਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਜੀਓ ਦਾ ਵਿਰੋਧ ਕਰਦੇ ਹੋਏ ਜੀਓ ਦੇ ਫੋਨ ਨੰਬਰ ਵੀ ਬੰਦ ਕਰਵਾਏ ਜਾ ਰਹੇ ਹਨ।

ਤਾਂ ਜੋ ਇਹਨਾਂ ਕਾਰਪੋਰੇਟ ਘਰਾਣਿਆਂ ਨੂੰ ਹੋ ਰਹੇ ਨੁਕਸਾਨ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਇਸ ਸਭ ਦੇ ਚੱਲਦੇ ਮੁਕੇਸ਼ ਅੰਬਾਨੀ ਦੁਨੀਆਂ ਦੇ ਅਮੀਰਾਂ ਵਿੱਚੋਂ ਟੋਪ 10 ਦੀ ਲਿਸਟ ਤੋਂ ਬਾਹਰ ਹੋ ਗਏ ਹਨ। ਹੁਣ ਕਿਸਾਨ ਅੰਦੋਲਨ ਦੇ ਝਟਕੇ ਤੋਂ ਬਾਅਦ ਜੀਓ ਨੇ ਅਚਾਨਕ ਇੱਕ ਫੈਸਲਾ ਕੀਤਾ ਹੈ। ਰਿਲਾਇੰਸ ਜੀਓ ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿਚ ਜਾ ਰਹੀ ਹੈ। ਕਿਉਂਕਿ ਕਿਸਾਨੀ ਅੰਦੋਲਨ ਦੇ ਚੱਲਦੇ ਹੋਏ ਕੀਤਾ ਜਾ ਰਿਹਾ ਹੈ। ਵਾਰ-ਵਾਰ ਮਿਲ ਰਹੇ ਇਨ੍ਹਾਂ ਝਟਕਿਆਂ ਤੋਂ ਬਾਅਦ ਹੁਣ ਰਿਲਾਇੰਸ ਜੀਓ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ।

ਜਿੱਥੇ ਭਾਰਤ ਵਿਚ ਜੀਓ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਕੰਪਨੀ ਵੱਲੋਂ ਇਕ ਵਾਰ ਫਿਰ ਤੋਂ ਵੋਇਸ ਕਾਲਾਂ ਨੂੰ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਕੰਪਨੀ ਵੱਲੋਂ ਜਾਰੀ ਕੀਤੇ ਗਏ ਐਲਾਨ ਮੁਤਾਬਕ ਘਰੇਲੂ ਵੋਇਸ ਕਾਲਾਂ ਤੇ ਆਈਯੂਸੀ ਦੇ ਖਤਮ ਹੋਣ ਮਗਰੋਂ ਮੁਫਤ ਕਾਲ ਸਰਵਿਸ ਮਿਲੇਗੀ।

ਹੁਣ 1 ਜਨਵਰੀ 2021 ਤੋਂ ਸਾਰੀਆਂ ਕਾਲਾਂ ਮੁਫ਼ਤ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਕੰਪਨੀ ਨੇ ਇਕ ਬਿਆਨ ਜਾਰੀ ਕੀਤਾ ਹੈ ਤੇ ਕਿਹਾ ਹੈ ਕਿ ਪੂਰੀ ਤਰਾਂ ਮੁਫਤ ਆਫ ਨੈੱਟ ਘਰੇਲੂ ਕਾਲਾ ਪ੍ਰਤੀ ਵਚਨ ਬੱਧਤਾ ਦਾ ਵੀ ਸਨਮਾਨ ਕੀਤਾ ਜਾਵੇਗਾ। ਕੰਪਨੀ ਦੇ ਸੂਤਰਾਂ ਨੇ ਦੱਸਿਆ ਹੈ ਕਿ ਅਜਿਹੀਆਂ ਸੇਵਾਵਾਂ ਤੇ ਇੰਟਰਨੈਟ ਵਰਤੋਂ ਚਾਰਜ ਭਾਵ iUC ਖ਼ਤਮ ਕਰ ਦਿੱਤਾ ਗਿਆ ਹੈ। ਕੰਪਨੀ ਨੇ ਦੱਸਿਆ ਹੈ ਕਿ ਹੁਣ ਜੀਊ ਦੇ ਗਾਹਕ 1 ਜਨਵਰੀ 2021 ਤੋਂ ਆਪਣੇ ਫੋਨ ਤੇ ਮੁਫਤ ਵੋਇਸ ਕਾਲ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਲਾਈਨ ਜੀਓ ਨੇ ਵੀਰਵਾਰ ਨੂੰ ਸਾਂਝੀ ਕੀਤੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …