Breaking News

ਆਹ ਚੱਕੋ ਹੁਣੇ ਕਰਤਾ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ,ਸਾਰੇ ਪਾਸੇ ਛਾ ਗਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਲੋਕਾਂ ਲਈ ਪੰਜਾਬ ਸਰਕਾਰ ਵਲੋਂ ਅੱਜ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਆਉਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਇਸ ਲਈ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਕੋਰੋਨਾ ਪੀੜਤ ਵਿਅਕਤੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾ ਰਿਹਾ ਹੈ ਅਤੇ ਉਸ ਨੂੰ ਇਲਾਜ ਲਈ ਕਿਸੇ ਕਾਰਨ ਨਿੱਜੀ ਹਸਪਤਾਲ ਰੈਫ਼ਰ ਕਰਨਾ ਪੈਂਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ। ਬਲਬੀਰ ਸਿੱਧੂ ਦੋਰਾਹਾ ਵਿਖੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ‘ਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ।

ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਇਹ ਹੈਲਥ ਸੈਂਟਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਹਸਪਤਾਲਾਂ ‘ਚ ਮਹਿੰਗਾ ਇਲਾਜ ਕੀਤੇ ਜਾਣ ‘ਤੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਐਂਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਹੜੇ ਚਾਰਜ ਵਧਾਏ ਗਏ ਹਨ, ਉਹ ਇੱਕ ਵਿਸ਼ੇਸ਼ ਫੰਡ ਲਈ ਇਸਤੇਮਾਲ ਕੀਤੇ ਜਾਣਗੇ ਅਤੇ ਜਿਹੜੀਆਂ ਦਵਾਈਆਂ ਹਸਪਤਾਲ ‘ਚ ਮੌਜੂਦ ਨਹੀਂ ਹਨ, ਇਸ ਫੰਡ ਨੂੰ ਇਹ ਦਵਾਈਆਂ ਮੰਗਵਾਉਣ ਲਈ ਖਰਚਿਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਜੱਚਾ-ਬੱਚਾ ਕੇਂਦਰਾਂ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾਈ ਮਾਈ ਦੌਲਤਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਬੰਦੇ ਦੀ ਕਿਸਮਤ ਨੇ ਰਾਤੋ ਰਾਤ ਮਾਰੀ ਪਲਟੀ , ਹੁਣ 30 ਸਾਲਾਂ ਤੱਕ ਹਰੇਕ ਮਹੀਨੇ ਮਿਲਦੇ ਰਹਿਣਗੇ 10 ਲੱਖ ਰੁਪਏ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੇਕਰ ਕਿਸਮਤ ਚੰਗੀ ਹੋਵੇ ਤਾਂ, ਮਨੁੱਖ ਆਪਣੀ ਜ਼ਿੰਦਗੀ ਦੇ …