Breaking News

ਆਹ ਲਵੋ ਕਿਸਾਨਾਂ ਵਿਰੁੱਧ ਬੋਲਣ ਵਾਲੀ ਹੇਮਾ ਮਾਲਨੀ ਬਾਰੇ ਆ ਗਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਗਾਇਕਾ ਅਤੇ ਕਲਾਕਾਰਾ ਵੱਲੋ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਕੁਝ ਫਿਲਮੀ ਕਲਾਕਾਰਾਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਜਾ ਰਿਹਾ ਹੈ। ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ ।

ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਮਸ਼ਹੂਰ ਅਦਾਕਾਰ ਧਰਮਿੰਦਰ ਦੀ ਘਰਵਾਲੀ ਹੇਮਾ ਮਾਲਨੀ ਵੱਲੋਂ ਕਿਸਾਨ ਅੰਦੋਲਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਤੇ ਫਿਲਮ ਅਭਿਨੇਤਰੀ ਹੇਮਾ ਮਾਲਿਨੀ ਵੱਲੋਂ ਕਿਸਾਨੀ ਸੰਘਰਸ਼ ਦੇ ਬਾਰੇ ਵਿਰੋਧੀ ਧਿਰ ਉੱਤੇ ਦੋਸ਼ ਲਾਇਆ ਗਿਆ ਹੈ, ਕਿਸਾਨੀ ਸੰਘਰਸ਼ ਵਿਰੋਧੀ ਧਿਰ ਵੱਲੋਂ ਲੋਕਾਂ ਨੂੰ ਬ-ਹਿ-ਕਾ-ਵੇ ਵਿੱਚ ਲਿਆ ਕੇ ਕਰਵਾਇਆ ਜਾ ਰਿਹਾ ਹੈ।

ਹੇਮਾ ਮਾਲਿਨੀ ਵੱਲੋਂ ਕਿਹਾ ਗਿਆ ਹੈ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਪਤਾ ਨਹੀਂ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਦੇ ਹੱਕ ਵਿੱਚ ਹਨ। ਹੁਣ ਕਾਂਢੀ ਕਿਸਾਨ ਸੰਘਰਸ਼ ਸਮਿਤੀ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਆਗੂ ਹੇਮਾ ਮਾਲਿਨੀ ਨੂੰ ਖੇਤੀ ਕਾਨੂੰਨਾਂ ਦੇ ਲਾਭ ਦੱਸਣ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਹੇਮਾ ਮਾਲਿਨੀ ਦੇ ਪੰਜ ਸਿਤਾਰਾ ਹੋਟਲ ਵਿਚ ਠਹਿਰਣ ਅਤੇ ਆਉਣ ਜਾਣ ਦਾ ਸਾਰਾ ਖਰਚਾ ਚੁੱਕਣ ਦੀ ਕਿਸਾਨ ਸੰਗਠਨ ਵੱਲੋਂ ਪੇਸ਼ਕਸ਼ ਕੀਤੀ ਗਈ ਹੈ। ਉਹਨਾਂ ਨੂੰ ਦਿੱਤੇ ਗਏ ਸੱਦਾ ਪੱਤਰ ਵਿੱਚ ਕੇ ਕੇ ਐਸ ਸੀ ਦੇ ਪ੍ਰਧਾਨ ਭੁਪਿੰਦਰ ਸਿੰਘ ਘੁੰਮਣ,

ਸਰਪ੍ਰਸਤ ਅਵਤਾਰ ਸਿੰਘ ਭੀਖੋਵਾਲ , ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ, ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਹੇਮਾ ਮਾਲਿਨੀ ਨੂੰ ਭਾਬੀ ਦਾ ਦਰਜਾ ਦਿੱਤਾ ਗਿਆ ਹੈ। ਤੇ ਭਾਬੀ ਮਾਂ ਦੇ ਬਰਾਬਰ ਹੁੰਦੀ ਹੈ ਤੇ ਉਹ ਪੰਜਾਬ ਦੀ ਨੂੰਹ ਹੈ। ਕਿਉਂਕਿ ਧਰਮਿੰਦਰ ਪੰਜਾਬ ਨਾਲ ਸਬੰਧਿਤ ਹਨ। ਉਨ੍ਹਾਂ ਨੂੰ ਦਿੱਤੇ ਗਏ ਪੱਤਰ ਵਿੱਚ ਇਹ ਸਾਫ਼ ਕਿਹਾ ਗਿਆ ਹੈ ਕਿ ਤੁਸੀਂ ਸਾਨੂੰ ਪੰਜਾਬ ਆ ਕੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾਓ ਅਤੇ ਤੁਹਾਡੇ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਗਈ ਹਮਾਇਤ ਨਾਲ ਇਸ ਕਿਸਾਨੀ ਸੰਘਰਸ਼ ਵਿੱਚ ਸ਼-ਹੀ-ਦ ਹੋਏ ਕਿਸਾਨਾਂ ਕਾਰਨ ਪੰਜਾਬੀਆਂ ਨੂੰ ਠੇਸ ਪਹੁੰਚੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …