ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਹੀ ਜਿੱਥੇ ਪੰਜਾਬ ਵਿੱਚ ਬਹੁਤ ਸਾਰਾ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਸ਼ੁਰੂ ਕੀਤੇ ਗਏ ਕੰਮ ਕਾਮਯਾਬ ਹੁੰਦੇ ਵੀ ਸਾਬਤ ਹੋਏ ਹਨ। ਜਿੱਥੇ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਸਰਕਾਰ ਆਖਿਆ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਾਰ ਹੋਈਆਂ ਚੋਣਾਂ ਵਿੱਚ ਬਹੁਮਤ ਨਾਲ ਇਕ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਉਥੇ ਹੀ ਇਹ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਉਪਰ ਭਾਰੀ ਪੈ ਰਹੀ ਹੈ ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਹੁਣ ਇੱਕ ਪੇਸ਼ ਦੇ ਹੁਕਮ ਮਗਰੋਂ ਪੰਜਾਬ ਦੇ ਵਿਧਾਇਕਾਂ ਨੂੰ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਵਿੱਚ ਸੋਧ ਕੀਤੀ ਗਈ ਹੈ ਜਿੱਥੇ ਉਨ੍ਹਾਂ ਆਖਿਆ ਹੈ ਕਿ ਚਾਹੇ ਵਿਧਾਇਕ ਇੱਕ ਵਾਰ ਜਿੱਤੇ ਹੋਣ ਜਾਂ ਸੱਤ ਵਾਰ ਉਨ੍ਹਾਂ ਨੂੰ ਇਕ ਪੈਨਸ਼ਨ ਦਿੱਤੀ ਜਾਵੇਗੀ। ਉਥੇ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਵਿਧਾਇਕਾਂ ਤੇ ਮੰਤਰੀਆਂ ਦੀ ਆਮਦਨ ਉਪਰ ਲੱਗਣ ਵਾਲੇ ਸਰਕਾਰੀ ਟੈਕਸ ਨੂੰ ਲੈ ਕੇ ਵੀ ਬਦਲਾਅ ਕੀਤਾ ਜਾ ਰਿਹਾ ਹੈ।
ਜਿੱਥੇ ਉਨ੍ਹਾਂ ਦੀ ਆਮਦਨ ਉਪਰ ਲੱਗਣ ਵਾਲਾ ਸਰਕਾਰੀ ਟੈਕਸ ਖਜ਼ਾਨੇ ਵਿੱਚੋਂ ਭਰਿਆ ਜਾਂਦਾ ਸੀ, ਉੱਥੇ ਹੀ ਹੁਣ ਇਸ ਦੀ ਅਦਾਇਗੀ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪ ਕਰਨੀ ਹੋਵੇਗੀ, ਜਿਸ ਬਾਰੇ ਪਹਿਲਾਂ ਆਦੇਸ਼ ਜਾਰੀ ਕੀਤੇ ਜਾਣ ਤੇ ਜਿੱਥੇ ਮੰਤਰੀਆਂ ਵੱਲੋਂ ਇਸ ਨੂੰ ਕਬੂਲ ਨਹੀਂ ਕੀਤਾ ਗਿਆ ਉਥੇ ਹੀ ਦੋ ਮੰਤਰੀ ਸੁਖਪਾਲ ਸਿੰਘ ਖਹਿਰਾ ਅਤੇ ਕੁਲਜੀਤ ਸਿੰਘ ਨਾਗਰਾ ਵੱਲੋਂ ਸਹਿਮਤੀ ਜਤਾਈ ਅਤੇ ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਇਨ੍ਹਾਂ ਦੋਹਾਂ ਵਿਧਾਇਕਾਂ ਵੱਲੋਂ ਸਵੀਕਾਰ ਕੀਤੀ ਗਈ ਹੈ।
ਅਗਰ ਸਾਰੇ ਰਿਟਾਇਰ ਵਿਧਾਇਕ ਆਮਦਨ ਕਰ ਆਪਣੇ ਪੈਸਿਆਂ ਵਿਚੋਂ ਅਦਾ ਕਰਨਗੇ, ਤਾਂ ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਭਰਪੂਰ ਫਾਇਦਾ ਹੋਵੇਗਾ, ਜਿਸ ਨਾਲ ਸਰਕਾਰ ਦੇ ਖਜ਼ਾਨੇ ਵਿੱਚ ਕਰੋੜਾਂ ਰੁਪਏ ਦਾ ਵਾਧਾ ਹੋ ਜਾਵੇਗਾ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਇਕਾਂ ਨੂੰ ਵਧੇਰੇ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾ ਦੀ ਵਰਤੋਂ ਵੀ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …