Breaking News

ਇਥੇ ਇਕੋ ਹੀ ਸਕੂਲ ਚੋ ਨਿਕਲੇ 104 ਬੱਚੇ ਕੋਰੋਨਾ ਪੌਜੇਟਿਵ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਭ ਸੂਬਿਆਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ।ਨਾਲ਼ ਹੀ ਸਰਕਾਰਾਂ ਵੱਲੋਂ ਸਕੂਲ ਵਿੱਚ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਭ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਰਕਾਰ ਵੱਲੋਂ ਸਕੂਲ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਦੀ ਸੁਰੱਖਿਆ ਵੱਲ ਧਿਆਨ ਦਿੱਤਾ ਜਾ ਸਕੇ। ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਸੱਤ ਮਹੀਨਿਆਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਹੈ।

ਕਿਉਂਕਿ ਇਸ ਮਹਾਮਾਰੀ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਦੇ ਉਪਰ ਪਿਆ ਹੈ। ਮਾਰਚ ਤੋਂ ਲਗਾਤਾਰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਸਾਰੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਦੇ ਤਹਿਤ ਹੀ ਸਾਰੇ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ।

ਹੁਣ ਹਿਮਾਚਲ ਪ੍ਰਦੇਸ਼ ਦੇ ਵਿੱਚ ਕੁਝ ਅਜਿਹੇ ਕੇਸ ਸਾਹਮਣੇ ਆਏ ਹਨ ਜਿਸ ਨਾਲ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਦੇ ਸਕੂਲਾਂ ਨੂੰ ਵੀ ਸੱਤ ਮਹੀਨੇ ਬਾਅਦ ਖੋਲ੍ਹਿਆ ਗਿਆ ਹੈ। ਸਕੂਲ ਦੇ ਵਿੱਚ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਫਿਰ ਵੀ ਕੋਰੋਨਾ ਦਾ ਅਸਰ ਘੱਟ ਹੁੰਦਾ ਵਿਖਾਈ ਨਹੀਂ ਦੇ ਰਿਹਾ।

ਇਸ ਤਰ੍ਹਾਂ ਹੀ ਮੰਡੀ ਵਿਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਦੇ ਇੱਕ ਸਕੂਲ ਵਿੱਚ 104 ਬੱਚੇ ਕਰੋਨਾ ਤੋਂ ਪੀੜਤ ਪਾਏ ਗਏ ਹਨ। ਜਿਸ ਕਾਰਨ ਇਲਾਕੇ ਵਿੱਚ ਹਾਹਾਕਾਰ ਮਚ ਗਈ ਹੈ। ਇਸ ਤਰਾਂ ਹੀ ਹਰਿਆਣਾ ਦੇ ਜੀਂਦ ਵਿੱਚ ਵੀ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਭਾਗ ਵੱਲੋਂ ਇਨ੍ਹਾਂ ਸਕੂਲਾਂ ਨੂੰ ਆਈਸੋਲੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੀੜਤ ਬੱਚਿਆਂ ਵਿਚੋਂ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਨਹੀਂ ਪਾਏ ਗਏ ਸਨ। ਇਸ ਸਬੰਧੀ ਜਾਣਕਾਰੀ ਸਿਹਤ ਵਿਭਾਗ ਨੂੰ ਦੇ ਦਿੱਤੀ ਗਈ ਹੈ। ਵਿਸ਼ਵ ਦੇ ਵਿਚ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …