Breaking News

ਇਥੇ ਪਾਣੀ ਦਾ ਪੱਧਰ ਪਹੁੰਚਿਆ ਖਤਰੇ ਤੇ, ਖੋਲਣੇ ਪਏ ਫਲੱਡ ਗੇਟ

ਆਈ ਤਾਜ਼ਾ ਵੱਡੀ ਖਬਰ 

ਇਹਨੀਂ ਦਿਨੀਂ ਬਰਸਾਤੀ ਮੌਸਮ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਉਥੇ ਹੀ ਦਰਿਆ ਅਤੇ ਨਦੀਆ ਦੇ ਵਿੱਚ ਵੀ ਪਾਣੀ ਦਾ ਵਹਾ ਤੇਜ਼ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦਰਿਆਵਾਂ ਦੇ ਨਜ਼ਦੀਕ ਤੋਂ ਆਪਣੇ ਘਰ ਛੱਡ ਕੇ ਸੁਰੱਖਿਅਤ ਜਗ੍ਹਾ ਵੱਲ ਜਾਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਬਰਸਾਤ ਦੇ ਚਲਦਿਆਂ ਹੋਇਆਂ ਹੜ੍ਹਾਂ ਵਾਲੀ ਸਥਿਤੀ ਪੈਦਾ ਹੋਣ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਇਥੇ ਪਾਣੀ ਦਾ ਪੱਧਰ ਪਹੁੰਚਿਆ ਖਤਰੇ ਤੇ, ਖੋਲਣੇ ਪਏ ਫਲੱਡ ਗੇਟ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਸੁਖ਼ਨਾ ਝੀਲ ਦੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸਦੇ ਚਲਦਿਆਂ ਹੋਇਆਂ ਲੋਕਾਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਹੁਣ ਪਾਣੀ ਦੇ ਪੱਧਰ ਨੂੰ ਦੇਖਦਿਆਂ ਹੋਇਆ ਫਲੱਡ ਗੇਟ ਖੋਲ੍ਹਣਾ ਪਿਆ । ਮੌਸਮ ਵਿਭਾਗ ਵੱਲੋਂ ਜਿਥੇ ਆਉਣ ਵਾਲੇ 48 ਘੰਟਿਆਂ ਦੇ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਉਥੇ ਹੀ ਐਤਵਾਰ ਰਾਤ ਨੂੰ ਜਿਥੇ ਲਗਾਤਾਰ ਬਰਸਾਤ ਹੋਈ ਹੈ ਜਿਸ ਕਾਰਨ ਸੁਖ਼ਨਾ ਦੇ ਪਾਣੀ ਦਾ ਪੱਧਰ ਖ਼ਤਰੇ ਵਾਲੇ ਨਿਸ਼ਾਨ 1163 ਫੁੱਟ ਦੇ ਨੇੜੇ ਪਹੁੰਚ ਗਿਆ।

ਜਿਸ ਕਾਰਨ ਹੁਣ ਸੁਖਨਾ ਝੀਲ ਦੇ ਫਲੱਡ ਗੇਟ ਖੋਲੇ ਜਾ ਰਹੇ ਹਨ। ਜਿਸ ਦੀ ਜਾਣਕਾਰੀ ਦਿੰਦੇ ਹੋਏ ਚੀਫ਼ ਇੰਜੀਨੀਅਰ ਸੀ. ਬੀ. ਓਝਾ ਨੇ ਦੱਸਿਆ ਕਿ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਜਿਥੇ ਪੰਚਕੂਲਾ ਅਤੇ ਮੌਹਾਲੀ ਨੂੰ ਚੌਕਸ ਕੀਤਾ ਗਿਆ ਹੈ ਉਥੇ ਹੀ ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਨੇ ਸੁਖ਼ਨਾ ਦਾ ਫਲੱਡ ਗੇਟ ਖੋਲ੍ਹ ਕੇ ਪਾਣੀ ਛੱਡ ਦਿੱਤਾ। ਕਿਉਂਕਿ ਬਰਸਾਤ ਦੇ ਕਾਰਨ ਸੁਖ਼ਨਾ ਝੀਲ ‘ਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਫਲੱਡ ਗੇਟ ਖੋਲ੍ਹਿਆ ਗਿਆ ਹੈ। ਜਿਸ ਕਾਰਨ ਸੁਖ਼ਨਾ ਚੋਅ ਵੀ ਓਵਰਫਲੋਅ ਹੋ ਗਿਆ ਸੀ।

ਇਸ ਮੁਸ਼ਕਲ ਸਥਿਤੀ ਦੇ ਕਾਰਨ ਬਲਟਾਣਾ ਖੇਤਰ ‘ਚ ਵੀ ਪਾਣੀ ਦਾਖ਼ਲ ਹੋ ਗਿਆ ,ਤੇ 1 ਅਤੇ 5 ਅਗਸਤ ਨੂੰ ਵੀ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਫਲੱਡ ਗੇਟ ਖੋਲ੍ਹਣਾ ਪਿਆ ਸੀ। ਇਸ ਤੋਂ ਪਹਿਲਾਂ ਵੀ ਅਜਿਹਾ ਹੀ 2020 ਵਿੱਚ ਹੋਇਆ ਸੀ ਜਦੋਂ ਪਾਣੀ ਦਾ ਪੱਧਰ 1163.40 ਫੁੱਟ ’ਤੇ ਪਹੁੰਚਣ ਤੋਂ ਬਾਅਦ ਗੇਟ ਖੋਲ੍ਹੇ ਗਏ ਸਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …