ਆਈ ਤਾਜ਼ਾ ਵੱਡੀ ਖਬਰ
ਦੇਸ ਵਿਚ ਜਿੱਥੇ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਲੋਕਾਂ ਨੂੰ ਕਰੋਨਾ ਨਾਲ ਹੀ ਆਪਣੀ ਜ਼ਿੰਦਗੀ ਬਸਰ ਕਰਨੀ ਪਈ ਹੈ ਉਥੇ ਉਨ੍ਹਾਂ ਦੇ ਮਾਮਲਿਆਂ ਨੂੰ ਦੇਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਉਸ ਸਮੇਂ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ। ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ ਅਤੇ ਬੇਰੁਜ਼ਗਾਰ ਹੋਏ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਤੋਂ ਆਪਣੀ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਬੀਤੇ ਕੁਝ ਦਿਨਾਂ ਤੋਂ ਫਿਰ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਣ ਲੱਗਾ ਜੋ ਕੇਂਦਰ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਥੇ ਹੀ ਅੱਜ ਕੇਂਦਰ ਸਰਕਾਰ ਵੱਲੋਂ ਜਿਥੇ ਸਾਰੇ ਰਾਜਾਂ ਨੂੰ ਕਰੋਨਾ ਸਬੰਧੀ ਪਾਬੰਦੀਆਂ ਲਾਗੂ ਕਰਨ ਬਾਰੇ ਪੱਤਰ ਜਾਰੀ ਕੀਤੇ ਗਏ ਹਨ ਅਤੇ ਇਸ ਕਰੋਨਾ ਉਪਰ ਕਾਬੂ ਪਾਉਣ ਲਈ ਸੁਝਾਅ ਵੀ ਮੰਗੇ ਗਏ ਹਨ। ਹੁਣ ਇੱਥੇ ਮਾਸਕ ਲਗਾਉਣ ਵਾਲਿਆਂ ਲਈ ਇਹ ਵੱਡਾ ਹੁਕਮ ਜਾਰੀ ਹੋਇਆ ਹੈ ਜਿੱਥੇ ਨਾ ਲਗਾਉਣ ਤੇ ਜੁਰਮਾਨਾ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਦਿੱਲੀ ਵਿਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ ਅਤੇ ਇਸ ਵਿੱਚ ਫ਼ੈਸਲਾ ਲਿਆ ਗਿਆ ਹੈ ਉਥੇ ਹੀ ਦਿੱਲੀ ਵਿਚ ਲੋਕਾਂ ਨੂੰ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਫੈਸਲਾ ਹੁਣ ਰਾਜਧਾਨੀ ਦਿੱਲੀ ਵਿਚ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ ਅਗਰ ਕੋਈ ਵੀ ਵਿਅਕਤੀ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਨ੍ਹਾਂ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਕਰੋਨਾ ਦੇ ਕੇਸਾਂ ਉੱਪਰ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਅੱਜ ਇਥੇ ਕੁਝ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਉਥੇ ਹੀ ਲੋਕਾਂ ਨੂੰ ਵੀ ਆਪਣੀ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …