ਆਈ ਤਾਜ਼ਾ ਵੱਡੀ ਖਬਰ
ਹਰ ਰੋਜ਼ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਜਿਥੇ ਸੈਂਕੜੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਉਨ੍ਹਾਂ ਪਰਿਵਾਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਇਹਨਾਂ ਲੋਕਾਂ ਦੀ ਜਾਨ ਕਿਤੇ ਉਨ੍ਹਾਂ ਵੱਲੋਂ ਵਰਤੀ ਗਈ ਅਣਗਹਿਲੀ ਦੇ ਕਾਰਨ ਜਾਂਦੀ ਹੈ,ਤੇ ਕੁਝ ਦੂਸਰੇ ਦੀ ਅਣਗਹਿਲੀ ਦੇ ਕਾਰਨ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਪਰ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਬਜਾਏ ਉਲੰਘਣਾ ਕੀਤੀ ਜਾਂਦੀ ਹੈ। ਹੁਣ ਇਥੇ ਦਰਦਨਾਕ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ ਸਭ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਮਰੀਜ਼ਾਂ ਨੂੰ ਲੈ ਕੇ ਜਾ ਰਹੀ ਐਬੂਲੈਸ ਦੀ ਟੱਕਰ ਇਕ ਟੈਂਕਰ ਨਾਲ ਹੋ ਗਈ ਹੈ। ਜਿੱਥੇ ਕਿ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਐਂਬੂਲੈਂਸ ਵਿਚ ਸਵਾਰ ਐਂਬੂਲੈਂਸ ਦੇ ਡਰਾਈਵਰ ਸਮੇਤ ਸੱਤ ਲੋਕਾਂ ਦੀ ਮੌਤ ਹੋਈ ਹੈ ਜੋ ਇਸ ਐਬੂਲੈਸ ਦੇ ਵਿੱਚ ਸਵਾਰ ਸਨ।
ਇਹ ਹਾਦਸਾ ਮੰਗਲਵਾਰ ਦੀ ਸਵੇਰ ਨੂੰ ਬਰੇਲੀ ਦੇ ਫਤਿਹਗੰਜ ਪੱਛਮੀ ਚ ਝੁਮਕਾ ਚੌਰਾਹੇ ਤੇ ਵਾਪਰਿਆ ਹੈ। ਜਿਸ ਸਮੇਂ ਇਕ ਐਂਬੂਲੈਸ ਮਰੀਜ਼ਾਂ ਨੂੰ ਲੈ ਕੇ ਜਾ ਰਹੀ ਸੀ ਤਾਂ ਉਸ ਸਮੇਂ ਹੀ ਇਸ ਦੀ ਟੱਕਰ ਇਕ ਛੋਟੇ ਟਰੱਕ, ਜਾਨੀ ਕਿ ਟੈਂਕਰ ਨਾਲ ਹੋ ਗਈ। ਇਸ ਹਾਦਸੇ ਨੇ ਜਿੱਥੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਦੇ ਕੰਮ ਵੀ ਤੇਜੀ ਨਾਲ ਸ਼ੁਰੂ ਕੀਤੇ ਗਏ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਵੀ ਇਸ ਹਾਦਸੇ ਨੂੰ ਲੈ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਐਂਬੂਲੈਂਸ ਦੇ ਪਰਖੱਚੇ ਉੱਡ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …