ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਕਰੋਨਾ ਨੇ ਪਿਛਲੇ 2 ਸਾਲਾਂ ਦੌਰਾਨ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਇਕ ਤੋਂ ਬਾਅਦ ਇਕ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਰੋਨਾ ਕਾਰਨ ਜਿੱਥੇ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ। ਉਥੇ ਹੀ ਮੁੜ ਤੋਂ ਅਮਰੀਕਾ ਵਿਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਲੋਕਾਂ ਵੱਲੋਂ ਇਸ ਸਾਲ ਦੀ ਆਮਦ ਤੇ ਇਨ੍ਹਾਂ ਮੁਸ਼ਕਿਲਾਂ ਤੋਂ ਨਿਜਾਤ ਪਾਉਣ ਦੀ ਦੁਆ ਕੀਤੀ ਗਈ ਸੀ। ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਵਾਪਰਨ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਰੇਲ ਪਟੜੀ ਉਪਰ ਹਵਾਈ ਜਹਾਜ ਕਰੈਸ ਹੋਇਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਕੈਲੇਫੋਰਨੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹਵਾਈ ਜਹਾਜ਼ ਆਪਣਾ ਸੰਤੁਲਨ ਗੁਆ ਬੈਠਾ ਅਤੇ ਬੇਕਾਬੂ ਹੋ ਕੇ ਰੇਲ ਦੀ ਪਟੜੀ ਉਪਰ ਹੀ ਕ੍ਰੈਸ਼ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਲਵੇ ਲਾਈਨ ਉੱਪਰ ਰੇਲ ਗੱਡੀ ਵੀ ਆ ਰਹੀ ਸੀ। ਇਸ ਹਾਦਸੇ ਵਿੱਚ ਜਿੱਥੇ ਜਹਾਜ਼ ਦਾ ਚਾਲਕ ਪਾਈਲਟ ਇਸ ਜਹਾਜ਼ ਵਿਚ ਫਸ ਗਿਆ। ਉੱਥੇ ਹੀ ਜਹਾਜ਼ ਅਤੇ ਗੱਡੀ ਦੇ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ। ਪਰ ਉਸ ਘਟਨਾ ਸਥਾਨ ਦੇ ਕੋਲ ਮੌਜੂਦ ਇੱਕ ਪੁਲਿਸ ਵਾਲੇ ਵੱਲੋਂ ਹਿੰਮਤ ਅਤੇ ਦਲੇਰੀ ਸਦਕਾ ਉਸ ਪਾਇਲਟ ਦੀ ਜਾਨ ਬਚਾਈ ਗਈ।
ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਹੀ ਹੈ। ਜਿੱਥੇ ਵੀਡੀਓ ਵਿਚ ਦਿਖਾਈ ਦਿੰਦਾ ਹੈ ਕੇ ਪੁਲਿਸ ਵਾਲੇ ਵੱਲੋਂ ਕਿਸ ਤਰ੍ਹਾਂ ਲਹੂ-ਲੁਹਾਨ ਹੋਏ ਪਾਇਲਟ ਨੂੰ ਬੜੀ ਬਹਾਦਰੀ ਨਾਲ ਜਹਾਜ਼ ਵਿੱਚੋਂ ਕੱਢ ਕੇ ਉਸ ਦੀ ਜਾਨ ਬਚਾਈ ਹੈ। ਉਸ ਸਮੇਂ ਰੇਲਵੇ ਪਟੜੀ ਤੇ ਆ ਰਹੀ ਟਰੇਨ ਕੁਝ ਹੀ ਦੂਰੀ ਤੇ ਸੀ।
ਟਰੇਨ ਦੇ ਨਜ਼ਦੀਕ ਆਉਣ ਤੱਕ ਉਹ ਆਪਣੀ ਮਿਹਨਤ ਵਿਚ ਕਾਮਯਾਬ ਹੋ ਗਿਆ ਅਤੇ ਉਸ ਪਾਇਲਟ ਦੀ ਜਾਨ ਬਚ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਲਾਸ ਏਂਜਲਸ ਦੀ ਪੁਲਿਸ ਵੱਲੋਂ ਇਸ ਬਹਾਦਰ ਪੁਲਿਸ ਕਰਮਚਾਰੀ ਦੀ ਸ਼ਲਾਘਾ ਕੀਤੀ ਗਈ ਹੈ। ਇਸ ਹਾਦਸੇ ਵਿਚ ਜਿੱਥੇ ਪਾਇਲਟ ਦੀ ਹਾਲਤ ਸਥਿਰ ਹੈ ਉਥੇ ਹੀ ਕੁਝ ਸੱਟਾਂ ਲੱਗੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …