ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰ ਬੇਰੁਜ਼ਗਾਰ ਹੋ ਗਏ ਸਨ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਇਸ ਮੁਸ਼ਕਲ ਦੀ ਘੜੀ ਵਿੱਚ ਜਿੱਥੇ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਦੁਖਦਾਈ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ। ਜਿੱਥੇ ਆਰਥਿਕ ਮੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਉਥੇ ਹੀ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਪਰਵਾਰ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕੁਝ ਲੋਕਾਂ ਵੱਲੋਂ ਜਿੱਥੇ ਪਰਵਾਰਕ ਮਾਮਲਿਆਂ ਅਤੇ ਕੁੱਝ ਹੋਰ ਮਾਮਲਿਆਂ ਦੇ ਚੱਲਦੇ ਹੋਏ ਅਜਿਹੇ ਕਦਮ ਚੁੱਕੇ ਜਾ ਰਹੇ ਹਨ।
ਹੁਣ ਇਸ ਕਾਰਨ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਇਹ ਕਦਮ ਚੁੱਕਿਆ ਗਿਆ ਹੈ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਟਿਆਲਾ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੀ ਪਾਰਕਿੰਗ ਵਿੱਚ 44 ਸਾਲਾ ਵਿਅਕਤੀ ਜਸਵਿੰਦਰ ਸਿੰਘ ਵਾਸੀ ਸਮਾਣੀਆ ਗੇਟ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਸੇਵਾਦਾਰਾਂ ਵੱਲੋਂ ਤੁਰੰਤ ਉਸ ਵਿਅਕਤੀ ਨੂੰ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਇਕ ਹਸਪਤਾਲ ਵਿਚ ਭੇਜ ਦਿੱਤਾ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਦੇ ਕਾਰਨ 8 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਜਿੱਥੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ ਹੈ। ਉੱਥੇ ਹੀ ਮ੍ਰਿਤਕ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਦੇ ਅਧਾਰ ਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਦੇ ਕਾਰਨ ਇਸ ਵਿਅਕਤੀ ਵੱਲੋਂ ਇਹ ਕਦਮ ਚੁੱਕਿਆ ਗਿਆ। ਮ੍ਰਿਤਕ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਉਸ ਵੱਲੋਂ ਆਪਣੀ ਇਕ ਦੁਕਾਨ 9 ਲੱਖ ਰੁਪਏ ਵਿੱਚ ਵੇਚਣ ਦਾ ਸੌਦਾ ਕੀਤਾ ਗਿਆ ਸੀ, ਜਿੱਥੇ ਬਿਆਨੇ ਦੇ ਤੌਰ ਤੇ ਮੁਲਜ਼ਮਾਂ ਵੱਲੋਂ ਉਸ ਨੂੰ ਕੁਝ ਪੈਸੇ ਦਿੱਤੇ ਗਏ ਸਨ ਅਤੇ ਜਿਸਟਰੀ ਨਹੀਂ ਕਰਵਾਈ ਗਈ।
ਰਜਿਸਟਰੀ ਦੀ ਕੀਮਤ ਵਧੇਰੇ ਹੋਣ ਕਾਰਨ ਨੌਜਵਾਨ ਵੱਲੋਂ ਰਜਿਸਟਰੀ ਦਾ ਸਾਰਾ ਖਰਚਾ ਵੀ ਮ੍ਰਿਤਕ ਕੋਲੋਂ ਮੰਗਿਆ ਜਾ ਰਿਹਾ ਸੀ ਅਤੇ ਉਸ ਨੂੰ ਦੁੱਗਣੇ ਪੈਸੇ ਵਾਪਸ ਕਰਨ ਵਾਸਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਗਿਆ। ਜਿਨ੍ਹਾਂ ਵੱਲੋਂ ਉਸ ਦਾ ਮੂੰਹ ਕਾਲਾ ਕਰਕੇ ਬਾਜ਼ਾਰ ਵਿੱਚ ਘੁੰਮਣ ਨੂੰ ਕੀ ਧਮਕੀ ਦਿੱਤੀ ਗਈ ਸੀ ਜਿਸ ਕਾਰਨ ਉਨ੍ਹਾਂ ਦੇ ਭਰਾ ਵੱਲੋਂ ਇਹ ਕਦਮ ਚੁੱਕ ਲਿਆ ਗਿਆ। ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …