ਆਈ ਤਾਜ਼ਾ ਵੱਡੀ ਖਬਰ
ਜਿੱਥੇ ਅੱਜ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਆਮ ਹੀ ਵੇਖਣ ਅਤੇ ਸੁਣਨ ਨੂੰ ਮਿਲ ਰਹੀਆਂ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਦੇਸ਼ ਅੰਦਰ ਵੀ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਕਾਇਮ ਕਰਕੇ ਰੱਖਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਉਪਰ ਸਖਤ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਅਜਿਹੀਆਂ ਘਟਨਾਵਾਂ ਧਾਰਮਿਕ ਸੰਸਥਾਵਾਂ ਉੱਪਰ ਵਾਪਰਨ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ।
ਹੁਣ ਇਸ ਗੁਰਦੁਆਰਾ ਸਾਹਿਬ ਤੋਂ 15 ਕਿਲੋ ਸੋਨਾ ਅਤੇ 32 ਕਰੋੜ ਦੀ ਐੱਫ ਡੀ ਗਾਇਬ ਹੋ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਨਾ ਦੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਘਟਨਾ ਦਾ ਖੁਲਾਸਾ ਨਵੀਂ ਚੁਣੀ ਗਈ ਕਮੇਟੀ ਵੱਲੋਂ ਕੀਤਾ ਗਿਆ ਹੈ। ਇਸ ਲਈ ਹੁਣ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਘਟਨਾ ਦੇ ਚਲਦੇ ਹੋਏ ਤਖਤ ਸਾਹਿਬ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਰੋਕ ਦਿੱਤੀਆਂ ਗਈਆਂ ਹਨ ਅਤੇ ਕੰਮਕਾਜ ਬੰਦ ਹੋ ਗਿਆ ਹੈ।
ਇਸ ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਕਮੇਟੀ ਵੱਲੋ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੀ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਫ਼ੈਸਲਾ ਲਿਆ ਜਾਵੇਗਾ। ਹੁਣ ਨਵੀਂ ਕਮੇਟੀ ਦੀ ਚੋਣ ਹੋਣ ਤੇ ਪੁਰਾਣੀ ਕਮੇਟੀ ਵੱਲੋਂ 15 ਕਿਲੋ ਸੋਨਾ ਅਤੇ 32 ਕਰੋੜ ਦੇ ਕਰੀਬ ਦੀ ਐੱਫ ਡੀ ਨਹੀਂ ਸੌਂਪੀ ਗਈ ਹੈ ਅਤੇ ਉਸ ਨੂੰ ਗਾਇਬ ਕਰਨ ਦੀ ਸ਼ਿਕਾਇਤ ਹੁਣ ਨਵੀਂ ਕਮੇਟੀ ਵੱਲੋਂ ਕੀਤੀ ਗਈ ਹੈ। ਪਹਿਲੀ ਕਮੇਟੀ ਦੇ ਅਹੁਦੇਦਾਰ ਸਾਰੀ ਜ਼ਿੰਮੇਵਾਰੀ ਨਵੀਂ ਕਮੇਟੀ ਨੂੰ ਸੌਂਪਣ ਦੀ ਬਜਾਏ ਜਨਰਲ ਸਕੱਤਰ ਤੇ ਸਕੱਤਰ ਸਾਰੇ ਦਫਤਰਾਂ ਨੂੰ ਤਾਲੇ ਲਾ ਕੇ ਸਾਰੀਆਂ ਚਾਬੀਆਂ ਆਪਣੇ ਨਾਲ ਘਰਾਂ ਨੂੰ ਲੈ ਗਏ ਹਨ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸੰਗਤ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਕਾਰਨ ਕਮੇਟੀ ਦਾ ਸਾਰਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਕੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …