ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਜਿਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉਥੇ ਹੀ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ। ਜਿੱਥੇ ਮੁੰਬਈ ਤੇ ਵਿਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ। ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੇ ਪ੍ਰਭਾਵ ਹੇਠ ਆ ਗਈਆਂ ਸਨ। ਜਿਨ੍ਹਾਂ ਵਿੱਚੋਂ ਬਹੁਤ ਲੋਕਾਂ ਨੇ ਕਰੋਨਾ ਉਪਰ ਜਿੱਤ ਪ੍ਰਾਪਤ ਕੀਤੀ ਅਤੇ ਬਹੁਤ ਸਾਰੀਆਂ ਇਸ ਜੰਗ ਵਿਚ ਹਾਰ ਗਈਆਂ।
ਉਥੇ ਹੀ ਹੋਰ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਤੇ ਉਨ੍ਹਾਂ ਦੇ ਕਈ ਪਰਿਵਾਰਕ ਮੈਬਰ ਕਈ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਫਸੋਸ ਜਾਹਿਰ ਕਰਨ ਲਈ ਸ਼ੋਕ ਸੰਦੇਸ਼ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ।
ਉਥੇ ਹੀ ਅਕਸ਼ੇ ਕੁਮਾਰ ਯੂਕੇ ਵਿੱਚ ਆਪਣੀ ਹੋ ਰਹੀ ਅਗਲੀ ਫਿਲਮ ਦੀ ਸ਼ੂਟਿੰਗ ਨੂੰ ਛੱਡ ਕੇ ਵਾਪਸ ਪਰਤ ਆਇਆ ਸੀ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਅਕਸ਼ੈ ਕੁਮਾਰ ਦੇ ਨਾਲ਼ ਦੁੱਖ ਦਾ ਇਜ਼ਹਾਰ ਕੀਤਾ ਗਿਆ ਸੀ। ਜੋ ਆਪਣੀ ਮਾਤਾ ਦੇ ਦਿਹਾਂਤ ਤੋਂ ਤਿੰਨ ਦਿਨ ਬਾਅਦ ਵਾਪਸ ਲੰਡਨ ਚਲਾ ਗਿਆ ਹੈ। ਉੱਥੇ ਹੀ ਉਸ ਦੀ ਪਤਨੀ ਅਤੇ ਬੱਚੇ ਵੀ ਨਾਲ ਮੌਜੂਦ ਸਨ। ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੱਤਰ ਲਿਖ ਕੇ ਅਕਸ਼ੇ ਕੁਮਾਰ ਦੀ ਮਾਤਾ ਦੇ ਦੇਹਾਂਤ ਉਪਰ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ ਨੂੰ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਸਾਂਝਾ ਕੀਤਾ ਗਿਆ ਹੈ।
ਓਥੇ ਹੀ ਅਕਸ਼ੈ ਕੁਮਾਰ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਗਿਆ ਹੈ ਕਿ ਉਹਨਾਂ ਮੇਰੇ ਮਰਹੂਮ ਮਾਪਿਆ ਪ੍ਰਤੀ ਸ਼ੋਕ ਸੰਦੇਸ਼ ਭੇਜਿਆ ਗਿਆ ਹੈ। ਉਥੇ ਹੀ ਧੰਨਵਾਦ ਕਰਦੇ ਹੋਏ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਸ਼ਬਦ ਹਮੇਸ਼ਾ ਮੇਰੇ ਨਾਲ ਰਹਿਣਗੇ ਜਿਨ੍ਹਾਂ ਦੇ ਜ਼ਰੀਏ ਨੂੰ ਦਿਲਾਸਾ ਦਿੱਤਾ ਗਿਆ ਹੈ। ਉਥੇ ਹੀ ਪ੍ਰਧਾਨ ਮੰਤਰੀ ਨੇ ਅਕਸ਼ੈ ਕੁਮਾਰ ਦੇ ਸੰਘਰਸ਼ ਦੀ ਪ੍ਰਸੰਸਾ ਵੀ ਕੀਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …