Breaking News

ਇਸ ਦਿਨ ਸਵੇਰੇ 10 ਤੋਂ 4ਸ਼ਾਮ ਵਜੇ ਤੱਕ ਸਾਰੇ ਦੇਸ਼ ਚ ਹੋਵੇਗਾ ਚੱਕਾ ਜਾਮ – ਕਿਸਾਨ ਜਥੇਬੰਦੀਆਂ ਨੇ ਕੀਤਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਤਹਿਤ ਹੀ 31 ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਅੰਦਰ ਵੱਖ-ਵੱਖ ਜਗ੍ਹਾ ਤੇ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਤਹਿਤ ਹੀ ਰੇਲ ਰੋਕੋ ਅੰਦੋਲਨ ਮਿੱਥੇ ਸਮੇਂ ਲਈ ਜਾਰੀ ਹੈ। ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਪਈ, ਜਿਸ ਦਾ ਅਸਰ ਪੰਜਾਬ ਉਪਰ ਪੈਂਦਾ ਦਿਖਾਈ ਦੇ ਰਿਹਾ ਹੈ। ਮਾਲਗੱਡੀਆਂ ਦੇ ਨਾ ਆਉਣ ਕਾਰਨ ਪੰਜਾਬ ਅੰਦਰ ਕੋਲੇ ਤੇ ਹੋਰ ਵਸਤਾਂ ਦੀ ਕਾਫ਼ੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਕੋਲੇ ਦੀ ਸਪਲਾਈ ਘੱਟ ਹੋਣ ਕਾਰਨਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੁਣ ਚੱਕਾ ਜਾਮ ਦਾ ਇੱਕ ਹੋਰ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਹੁਣ ਪੂਰੇ ਦੇਸ਼ ਅੰਦਰ 5 ਨਵੰਬਰ ਨੂੰ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਇਸ ਚੱਕੇ ਜਾਮ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪਿਛਲੇ ਕਾਫੀ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ।

ਤਾਂ ਜੋ ਇਸ ਸੰਘਰਸ਼ ਦੇ ਨਾਲ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨਗੀਆਂ। ਜ਼ਿਕਰਯੋਗ ਹੈ ਕਿ ਅੱਜ ਹੀ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ ਸੀ।

ਜਿਸ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਸ ਸੱਦੇ ਦੇ ਮੁਤਾਬਿਕ ਕਿਸਾਨ ਜਥੇਬੰਦੀਆਂ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਹ 7-ਮੈਂਬਰੀ ਕਮੇਟੀ ਕੱਲ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਗਲਬਾਤ ਕਰੇਗੀ, ਤੇ ਆਪਣਾ ਪੱਖ ਪੇਸ਼ ਕਰੇਗੀ। ਜਿਸ ਤੋਂ ਕਿਸਾਨਾਂ ਨੂੰ ਆਸ ਹੈ ਕੇ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਨਿਕਲ ਆਵੇਗਾ।ਉੱਥੇ ਹੀ ਕਿਸਾਨਾਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ ਵਿੱਚ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …