ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ। ਬਹੁਤ ਸਾਰੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਜਿਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੀ ਸਥਿਤੀ ਵਿਚ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਗਏ ਅਤੇ ਕਈ ਲੋਕਾਂ ਵੱਲੋਂ ਇਸ ਦੇ ਚੱਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਜਿੱਥੇ ਮੁਸ਼ਕਲ ਦੇ ਸਮੇ ਵਿੱਚ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਵੀ ਹਿੰਮਤ ਅਤੇ ਦਲੇਰੀ ਨਾਲ ਕੀਤਾ ਗਿਆ ਹੈ।
ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਗਏ ਹਨ। ਹੁਣ ਇੱਕ ਦੇਸੀ ਬੀਬੀ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਜਰਾਤ ਦੇ ਬਨਾਸਕਾਂਠਾ ਤੋਂ ਸਾਹਮਣੇ ਆਈ ਹੈ। ਜਿੱਥੇ 62 ਸਾਲਾ ਦੀ ਔਰਤ ਕਈ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ। ਪਿਛਲੇ ਸਾਲ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋ ਚੁੱਕੇ ਸਨ। ਉੱਥੇ ਹੀ 62 ਸਾਲਾ ਔਰਤ ਨਵਲਬੇਨ ਵੱਲੋਂ ਡੇਅਰੀ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਜਿੱਥੇ ਉਸ ਨੂੰ ਮੱਝਾਂ ਗਾਵਾਂ ਪਾਲਣ ਦਾ ਸ਼ੌਂਕ ਸੀ ਉੱਥੇ ਹੀ ਇਹ ਕੰਮ ਉਸ ਦੀ ਕਮਾਈ ਦਾ ਜ਼ਰੀਆ ਬਣ ਗਿਆ।
ਉਸ ਨੇ ਮੱਝਾਂ ਅਤੇ ਗਾਵਾਂ ਦਾ ਦੁੱਧ ਵੇਚ ਕੇ ਸਾਰਿਆਂ ਨੂੰ ਹੈਰਾਨ ਕਰਨ ਵਾਲੀ ਕਮਾਈ ਕੀਤੀ ਹੈ। ਔਰਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਉਸ ਕੋਲ 80 ਮੱਝਾਂ ਅਤੇ 45 ਗਾਵਾਂ ਹਨ। ਉਸ ਨੂੰ ਹਰ ਮਹੀਨੇ ਦਾ ਦੁੱਧ ਵੇਚ ਕੇ 3.50 ਲੱਖ ਰੁਪਏ ਦਾ ਮੁਨਾਫਾ ਹੁੰਦਾ ਹੈ। ਪਿਛਲੇ ਸਾਲ 2020 ਵਿਚ ਨਵਲਬੇਨ ਵੱਲੋਂ 1.10 ਕਰੋੜ ਰੁਪਏ ਦਾ ਦੁੱਧ ਵੇਚਿਆ ਗਿਆ ਸੀ। ਉਸ ਨੇ ਆਪਣਾ ਇਹ ਪਸ਼ੂ ਪਾਲਣ ਦਾ ਕਾਰੋਬਾਰ 20 -25 ਮੱਝਾਂ ਗਾਵਾਂ ਨਾਲ ਸ਼ੁਰੂ ਕੀਤਾ ਸੀ। ਅਤੇ 2019 ਵਿੱਚ 87.95 ਲੱਖ ਰੁਪਏ ਦਾ ਦੁੱਧ ਵੇਚਿਆ ਗਿਆ ਸੀ।
ਇਸ ਔਰਤ ਨੇ ਆਪਣੇ ਪਰਿਵਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਚਾਰ ਪੁੱਤਰ ਹਨ ਜੋ ਸ਼ਹਿਰਾ ਵਿੱਚ ਕੰਮ ਕਰਨ ਜਾਂਦੇ ਹਨ ਅਤੇ ਚਾਰ ਪੁੱਤਰ ਉਸ ਨਾਲੋਂ ਬਹੁਤ ਘੱਟ ਕਮਾਈ ਕਰਦੇ ਹਨ । ਇਸ ਔਰਤ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …