Breaking News

ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਅੱਜ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਤੇ ਲੋਕਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ ਤੇ ਲੋਕਾਂ ਵੱਲੋਂ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਕੁਝ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਦੇਸ਼ ਦੀਆਂ ਵੱਖ ਵੱਖ ਸਖ਼ਸੀਅਤਾਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਈਆਂ ਹਨ। ਕਰੋਨਾ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦੇ ਚਲਦੇ ਹੋਇਆ ਵੀ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਸਾਡੇ ਸਮਾਜ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ।

ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੇਸ਼ ਦੇ ਰਾਸ਼ਟਰਪਤੀ ਦੇ ਅਹੁੱਦੇ ਤੇ ਬਿਰਾਜਮਾਨ ਰਹਿ ਚੁੱਕੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਬਹੁਤ ਸਾਰੇ ਲੋਕਾਂ ਦੇ ਹਰਮਨ ਪਿਆਰੇ ਰਾਸ਼ਟਰਪਤੀ ਸਨ। ਉਥੇ ਹੀ ਹੁਣ ਉਨ੍ਹਾਂ ਦੀ ਬੇਟੀ ਡਾਕਟਰ ਮਨਜੀਤ ਕੌਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜੈਲ ਸਿੰਘ ਜਿਥੇ ਪੰਜਾਬ ਕੋਟਕਪੂਰਾ ਅਧੀਨ ਪਿੰਡ ਸੰਧਵਾਂ ਦੇ ਰਹਿਣ ਵਾਲੇ ਸਨ। ਉਥੇ ਹੀ ਉਨ੍ਹਾਂ ਦੀ ਬੇਟੀ ਵੱਲੋਂ ਵੀ ਲੁਧਿਆਣਾ ਦੇ ਸਿਵਲ ਹਸਪਤਾਲ ਅਤੇ ਇਸ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ਉਪਰ ਆਪਣੀਆਂ ਸੇਵਾਵਾਂ ਸੀਨੀਅਰ ਮੈਡੀਕਲ ਅਫਸਰ ਵਜੋਂ ਦਿੱਤੀਆਂ ਜਾ ਰਹੀਆਂ ਸਨ।

ਪਰ ਅਚਾਨਕ ਹੀ ਉਨ੍ਹਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀ ਇਹ ਖਬਰ ਸਾਹਮਣੇ ਆਉਂਦੇ ਹੀ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਕਿਉਂਕਿ ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਹੋਣ ਦੀ ਖਬਰ ਮਿਲਦੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਬਹੁਤ ਸਾਰੇ ਲੋਕਾਂ ਵੱਲੋਂ ਸ਼ਾਮਲ ਹੋਇਆ ਗਿਆ। ਉੱਥੇ ਹੀ ਉਨ੍ਹਾਂ ਦੀ ਅੰਤਿਮ ਅਰਦਾਸ 6 ਮਾਰਚ 2022 ਨੂੰ ਕੀਤੀ ਜਾ ਰਹੀ ਹੈ। ਜਿੱਥੇ ਡਾਕਟਰ ਮਨਜੀਤ ਕੌਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਮਿੱਤ ਸਹਿਜ ਪਾਠ ਦਾ ਭੋਗ ਬਾਬਾ ਗੁਰਮੁੱਖ ਸਿੰਘ ਹਾਲ ਰਾਮਗੜ੍ਹੀਆ ਗੁਰਦੁਆਰਾ ਮਿਲਾਪ ਵਿਚ ਲੁਧਿਆਣਾ ਵਿਖੇ ਪਾਇਆ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …