ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਲੋਕਾਂ ਵੱਲੋਂ ਅਗਲੇ ਸਾਲ ਲਈ ਨਵੇਂ ਸਾਲ ਦੀ ਸ਼ੁਰੂਆਤ ਨੂੰ ਲੈ ਕੇ ਖ਼ੁਸ਼ੀ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਕ੍ਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਵੇਖਦੇ ਹੋਏ ਵੱਖ ਵੱਖ ਸੂਬਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦੇਸ਼ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਰੋਨਾ, ਬੀਮਾਰੀਆਂ ਅਤੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਕਾਰਨ ਉਨ੍ਹਾਂ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਓਥੇ ਹੀ ਉਨ੍ਹਾਂ ਦੇ ਪਰਵਾਰ ਵਿੱਚ ਵੀ ਉਨ੍ਹਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ।
ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵੱਲੋਂ ਵੀ ਅਫਸੋਸ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਸ ਸਮੇਂ ਰਾਜਨੀਤੀ ਖੇਤਰ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਜਨਤਾ ਦਲ ਪਾਰਟੀ ਵੱਲੋਂ ਰਾਜ ਸਭਾ ਦੇ ਮੈਂਬਰ ਅਤੇ ਮਸ਼ਹੂਰ ਉਦਯੋਗਪਤੀ ਮਹਿੰਦਰ ਪ੍ਰਸ਼ਾਦ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਬਿਹਾਰ ਤੋਂ ਜਿੱਥੇ ਉਹ ਸੱਤ ਵਾਰ ਰਾਜ ਸਭਾ ਲਈ ਚੁਣੇ ਗਏ। ਉੱਥੇ ਹੀ ਇਕ ਵਾਰ ਉਹ ਲੋਕ ਸਭਾ ਲਈ ਚੁਣੇ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਸਦ ਵਿੱਚ ਸਭ ਤੋਂ ਅਮੀਰ ਮੈਂਬਰਾਂ ਵਿੱਚੋਂ ਇਕ ਮੰਨਿਆ ਜਾਂਦਾ ਸੀ।
ਮਹੇਂਦਰ ਪ੍ਰਸ਼ਾਦ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ਉੱਥੇ ਹੀ ਉਹਨਾਂ ਦੀ ਸਿਹਤ ਸੰਬੰਧੀ ਸਮੱਸਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਵੱਲੋਂ ਰਾਜ ਸਭਾ ਦੇ ਮੈਂਬਰ ਅਤੇ ਮਸ਼ਹੂਰ ਉਦਯੋਗਪਤੀ ਮਹੇਂਦਰ ਪ੍ਰਸ਼ਾਦ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …