ਆਈ ਤਾਜ਼ਾ ਵੱਡੀ ਖਬਰ
ਪਿਛਲੇ ਡੇਢ ਸਾਲਾਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਆਖ਼ਰਕਾਰ ਜਿੱਤ ਪ੍ਰਾਪਤ ਹੋ ਹੀ ਗਈ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਵੱਲੋਂ ਕਿਸਾਨ ਵਿਰੋਧੀ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ । ਜਿਸ ਦੇ ਚੱਲਦੇ ਦੇਸ਼ ਭਰ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ । ਦੇਸ਼ ਭਰ ਦੇ ਹਰ ਪਿੰਡ ਹਰ ਸ਼ਹਿਰ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ , ਲੱਡੂ ਵੰਡੇ ਜਾ ਰਹੇ ਹਨ । ਪਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਪੱਕੇ ਤੌਰ ਤੇ ਰੱਦ ਨਹੀਂ ਕਰ ਦੇਂਦੀ ਤੇ ਨਾਲ ਹੀ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਮਨਜ਼ੂਰ ਨਹੀਂ ਕਰ ਲੈਂਦੀ , ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਦਿੱਲੀ ਬਾਰਡਰਾ ਤੇ ਜਾਰੀ ਰਹੇਗਾ ।
ਜ਼ਿਕਰਯੋਗ ਹੈ ਕਿ ਵੱਖ ਵੱਖ ਕਿਸਾਨ ਆਗੂਆਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਵੀ ਦਿੱਤੀ ਜਾਵੇ । ਜਿਸ ਦੇ ਚਲਦੇ ਹੁਣ ਕਿਸਾਨਾਂ ਨੂੰ ਲੱਖਾਂ ਰੁਪਏ ਦੇਣ ਦਾ ਵੱਡਾ ਐਲਾਨ ਹੋ ਚੁੱਕਿਆ ਹੈ ।ਦਰਅਸਲ ਹੁਣ ਤਿਲੰਗਾਨਾ ਸਰਕਾਰ ਦੇ ਵੱਲੋਂ ਕਿਸਾਨਾਂ ਲਈ ਇੱਕ ਵੱਡਾ ਫ਼ੈਸਲਾ ਕੀਤਾ ਗਿਆ ਹੈ ਕਿ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਸੀ ਆਰ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸੱਤ ਸੌ ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੇ ਲਈ ਵੱਡਾ ਐਲਾਨ ਕਰਦਿਆਂ ਉਨ੍ਹਾਂ ਨੂੰ ਤਿੰਨ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ । ਜਿਸ ਦੇ ਚੱਲਦੇ ਹੁਣ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੁਝ ਰਾਹਤ ਮਿਲੀ ਹੈ ।
ਜ਼ਿਕਰਯੋਗ ਹੈ ਕਿ ਤਿਲੰਗਾਨਾ ਦੇ ਮੁੱਖ ਮੰਤਰੀ ਨੇ ਇਹ ਐਲਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪੂਰੇ ਇਕ ਦਿਨ ਬਾਅਦ ਕਿਸਾਨ ਪਰਿਵਾਰਾਂ ਨੂੰ ਰਾਹਤ ਦਿੰਦੇ ਹੋਏ ਇਹ ਐਲਾਨ ਕੀਤਾ। ਉਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੱਚੀ ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ ਕੇਂਦਰ ਤੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਕੀਤੇ ਮਾਮਲਿਆਂ ਨੂੰ ਵੀ ਵਾਪਸ ਲੈਣ ਦੀ ਅਪੀਲ ਕੀਤੀ ।ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵੱਲੋਂ ਪਿਛਲੇ ਇਕ ਸਾਲ ਤੋਂ ਲਗਾਤਾਰ ਹੀ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ।
ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਸੀ , ਜਿਸ ਦੇ ਚੱਲਦੇ ਸਮੁੱਚੇ ਦੇਸ਼ ਭਰ ਦੇ ਲੋਕਾਂ ਦੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ ਤੇ ਲਗਾਤਾਰ ਹੀ ਰੋਸ ਵਜੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸੀ ਕਿਸਾਨਾਂ ਦੇ ਸਮਰਥਨ ਵਿੱਚ । ਪਰ ਜਿਵੇਂ ਹੁਣ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਤੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਉਸ ਦੇ ਚੱਲਦੇ ਹੁਣ ਦੇਸ਼ ਭਰ ਦੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਤੇ ਇਸੇ ਵਿਚਕਾਰ ਇਸ ਖ਼ੁਸ਼ੀ ਨੂੰ ਹੋਰ ਵਧਾਇਆ ਹੈ ਤਿਲੰਗਾਨਾ ਸਰਕਾਰ ਨੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਐਲਾਨ ਤੋਂ ਬਾਅਦ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …