ਆਈ ਤਾਜ਼ਾ ਵੱਡੀ ਖਬਰ
ਕੋਰੋਨਾ ਮਹਾਵਾਰੀ ਦੇ ਕਾਰਨ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਅਲੱਗ ਅਲੱਗ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਲੋਕਾਂ ਦਾ ਕੰਮਕਾਜ ਇਸ ਦੋਰਾਨ ਪੂਰੀ ਤਰ੍ਹਾਂ ਪ੍ਰਭਾਵਤ ਹੋ ਗਿਆ ਸੀ । ਹਾਲਾਤ ਅਜਿਹੇ ਨਜ਼ਰ ਆਏ ਸਨ ਕਿ ਹਰ ਦੁਕਾਨ ਦੇ ਬਾਹਰ ਤਾਲਾ ਲੱਗਿਆ ਹੋਇਆ ਸੀ ਤੇ ਦੁਕਾਨਦਾਰਾਂ ਦੇ ਵੱਲੋਂ ਇਕੱਠੇ ਹੋ ਕੇ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਉਨ੍ਹਾਂ ਨੂੰ ਕੁਝ ਰਾਹਤ ਦੇਣ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕੇ । ਦੂਜੇ ਪਾਸੇ ਹੁਣ ਜਿਵੇਂ ਜਿਵੇਂ ਦੇਸ਼ ਦੇ ਵਿੱਚ ਕਰੋਨਾ ਮਹਾਂਮਾਰੀ ਦੇ ਮੁਕਾਬਲੇ ਘਟ ਰਹੇ ਹਨ ਉਸ ਦੇ ਚੱਲਦੇ ਹੁਣ ਸਰਕਾਰਾਂ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਲੋਕਾਂ ਦੇ ਕੰਮਕਾਰ ਵੀ ਪੂਰੀ ਤਰ੍ਹਾਂ ਦੇ ਨਾਲ ਚੱਲ ਰਹੇ ਹਨ ।
ਹੁਣ ਮੁੜ ਤੋਂ ਉਹੀ ਰੌਣਕਾਂ ਵਾਪਸ ਪਰਤ ਆਈਆਂ ਹਨ ਜੋ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਦੇਸ਼ ਦੇ ਵਿੱਚ ਵੇਖਣ ਨੂੰ ਮਿਲਦੀਆਂ ਸਨ । ਪਰ ਹੁਣ ਇਸੇ ਵਿਚਕਾਰ ਮੁੜ ਤੋਂ ਕੁਝ ਦੁਕਾਨਾਂ ਤੇ ਪਾਬੰਦੀ ਲੱਗਣ ਜਾ ਰਹੀ ਹੈ ਅਤੇ ਜੇਕਰ ਦੁਕਾਨਦਾਰਾਂ ਦੇ ਵੱਲੋਂ ਪ੍ਰਸ਼ਾਸਨ ਦੀ ਗੱਲ ਨੂੰ ਨਹੀਂ ਮੰਨਿਆ ਗਿਆ ਤਾਂ ਉਨ੍ਹਾਂ ਖਿਲਾਫ਼ ਸਖ਼ਤ ਐਕਸ਼ਨ ਵੀ ਲਿਆ ਜਾਵੇਗਾ , ਨੌਬਤ ਇੱਥੋਂ ਤਕ ਆ ਸਕਦੀ ਹੈ ਕਿ ਉਨ੍ਹਾਂ ਦੀਆਂ ਦੁਕਾਨਾਂ ਸੀਲ ਕਰ ਦਿੱਤੀਆਂ ਜਾਣਗੀਆਂ । ਦਰਅਸਲ ਹੁਣ ਇਹ ਪਾਬੰਦੀਆਂ ਧਰਮਨਗਰੀ ਕੁਰੂਕਸ਼ੇਤਰ ਚ ਲਾਗੂ ਹੋਣ ਜਾ ਰਹੀਆਂ ਹਨ ਜਿੱਥੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਪ੍ਰਸ਼ਾਸਨ ਦੇ ਵੱਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ।
ਦਰਅਸਲ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਦੇ ਵੱਲੋਂ ਕੁਰੂਕਸ਼ੇਤਰ ਦੇ ਵਿੱਚ ਮੀਟ ਦੀਆਂ ਦੁਕਾਨਾਂ ਬੰਦ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਕੁਰੂਕਸ਼ੇਤਰ ਦੇ ਵਿੱਚ ਮੀਟ ਦੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ, ਜਿਸ ਦੇ ਚਲਦੇ ਹੁਣ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ ਤੇ ਪ੍ਰਸ਼ਾਸਨ ਵੱਲੋਂ ਹੁਣ ਟੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ । ਦੱਸਣਯੋਗ ਹੈ ਕਿ ਕੁਰੂਕਸ਼ੇਤਰ ਪੂਰੀ ਤਰ੍ਹਾਂ ਸੁਕਾ ਇਲਾਕਾ ਹੈ ਅਤੇ ਇੱਥੇ ਨਗਰ ਕੌਂਸਲ ਇਲਾਕੇ ਵਿੱਚ ਮੀਟ ਦੀ ਵਿਕਰੀ ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ ।
ਪਰ ਕੁਝ ਦੁਕਾਨਦਾਰਾਂ ਦੇ ਵੱਲੋਂ ਲਗਾਤਾਰ ਹੀ ਆਪਣੀਆਂ ਦੁਕਾਨਾਂ ਲਗਾਈਆਂ ਜਾ ਰਹੀਆਂ ਹਨ ਅਜਿਹੇ ਚ ਅੱਜ ਨਗਰ ਕੌਂਸਲ ਦਫਤਰ ਚ ਮੀਟ ਦੁਕਾਨਦਾਰਾਂ ਨਾਲ ਅਧਿਕਾਰੀਆਂ ਦੀ ਮੀਟਿੰਗ ਹੋਈ , ਜਿਸ ਚ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਨੇ ਆਪਣੀਆਂ ਮੀਟ ਦੀਆਂ ਦੁਕਾਨਾਂ ਬੰਦ ਨਹੀਂ ਕੀਤੀਆਂ ਤਾਂ ਉਨ੍ਹਾਂ ਨੂੰ ਸੀਲ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ ਖਿਲਾਫ ਸਖ਼ਤ ਐਕਸ਼ਨ ਵੀ ਲਿਆ ਜਾਵੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …