ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵਲੋਂ ਆਏ ਦਿਨ ਹੀ ਬਹੁਤ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਸੂਬੇ ਵਿਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਦੀਵਾਲੀ ਦੇ ਮੌਕੇ ਤੇ ਕਈ ਐਲਾਨ ਕੀਤੇ ਗਏ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਵਿੱਚ ਬਹੁਤ ਸਾਰੀਆਂ ਸਾਰੀਆਂ ਆਪਸੀ ਨਾਰਾਜ਼ਗੀਆਂ ਚਲ ਰਹੀਆਂ ਹਨ। ਉੱਥੇ ਹੀ ਚੰਨੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿਚ ਬਹੁਤ ਸਾਰੇ ਸੁਧਾਰ ਦੇ ਕੰਮ ਕੀਤੇ ਜਾ ਰਹੇ ਹਨ। ਜਿਸ ਕਾਰਨ ਚੰਨੀ ਸਰਕਾਰ ਦੀ ਸਭ ਪਾਸੇ ਪ੍ਰਸੰਸਾ ਹੋ ਰਹੀ ਹੈ। ਅੱਜ ਇੱਥੇ ਉਨ੍ਹਾਂ ਵੱਲੋਂ ਬਿਜਲੀ ਦਰਾਂ ਵਿਚ ਕਟੌਤੀ ਅਤੇ ਸਰਕਾਰੀ ਕਰਮਚਾਰੀਆਂ ਨੂੰ ਰਾਹਤ ਦਿੱਤੀ ਗਈ ਹੈ।
ਉਥੇ ਹੁਣ ਇਨ੍ਹਾਂ ਲੋਕਾਂ ਦੀ ਸ਼ਾਮਤ ਆ ਗਈ ਹੈ ਜਿੱਥੇ ਚੰਨੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਅੱਜ ਚੰਨੀ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਪੰਜਾਬ ਵਿੱਚ ਮਾਇਨਿੰਗ ਨੂੰ ਰੋਕਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਵਾਸਤੇ ਹਰ ਜਗ੍ਹਾ ਤੇ ਪੁਲਿਸ ਤੈਨਾਤ ਕੀਤੀ ਜਾ ਰਹੀ ਹੈ ਜਿੱਥੇ ਬਹੁਤ ਸਾਰੇ ਲੋਕ ਰੇਤੇ ਦੀ ਕਾਲਾਬਾਜ਼ਾਰੀ ਕਰ ਰਹੇ ਹਨ। ਉਹਨਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਦੇ ਐਲਾਨ ਨਾਲ ਹੋਣ ਬਹੁਤ ਸਾਰੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ, ਵੱਢੀਖੋਰ ਲੋਕਾਂ ਉਪਰ ਹੁਣ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਆਖਿਆ ਹੈ ਕਿ ਸੂਬੇ ਅੰਦਰ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਸਾਫ-ਸੁਥਰਾ ਪ੍ਰਸ਼ਾਸਨ ਲਿਆਂਦਾ ਜਾਵੇਗਾ। ਉਥੇ ਹੀ ਉਨ੍ਹਾਂ ਆਖਿਆ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰੀਆਂ ਨੂੰ ਫੜਨ ਲਈ ਕਾਰਜ ਪ੍ਰਣਾਲੀ ਵਿੱਚ ਵੀ ਚੁਸਤੀ ਵਰਤੀ ਜਾਵੇਗੀ।
ਇਹ ਐਲਾਨ ਉਨ੍ਹਾਂ ਵੱਲੋਂ ਅੱਜ ਉਸ ਸਮੇਂ ਕੀਤਾ ਗਿਆ ਜਦੋਂ ਉਨ੍ਹਾਂ ਵੱਲੋਂ ਅੱਜ ਚੰਡੀਗੜ੍ਹ ਨਜ਼ਦੀਕ ਖਰੜ ਲਾਂਡਰਾਂ ਰੋਡ ਉਤੇ ਸਥਿਤ ਇੰਮਪੀਰੀਅਲ ਪੈਲੇਸ ਵਿੱਚ ਇਕ ਰਾਜ ਪੱਧਰੀ ਨਿਯੁਕਤੀ ਪੱਤਰ ਵੰਡੇ ਸਮਾਰੋਹ ਸਹਿਕਾਰਤਾ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਜਿਸ ਵਿਚ ਉਨ੍ਹਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸੰਬੋਧਨ ਕੀਤਾ ਗਿਆ ਸੀ। ਉੱਥੇ ਹੀ ਉਹਨਾਂ ਵੱਲੋਂ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਸਿਸਟਮ ਵਿੱਚ ਸੁਧਾਰ ਕਰਨ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ ਗਿਆ ਹੈ। ਤਾਂ ਜੋ ਨੌਜਵਾਨਾਂ ਵੱਲੋਂ ਆਪਣਾ ਫਰਜ਼ ਸਮਝਦੇ ਹੋਏ ਜੁੰਮੇਵਾਰੀਆਂ ਨਿਭਾਕੇ ਪੰਜਾਬ ਦੇ ਮਾਹੌਲ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …