ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਸ਼ੁਰੂ ਹੋਈ ਕੋਰੋਨਾ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਹਨ। ਲੋਕਾਂ ਦੀ ਇਸ ਹਾਲਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਦੇ ਅਨੁਸਾਰ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਕੈਪਟਨ ਸਰਕਾਰ ਵੱਲੋਂ ਹੋਲੀ ਹੋਲੀ ਪੂਰਾ ਵੀ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਅਜਿਹੇ ਹੀ ਆਰਥਿਕ ਮੰਦੀ ਨਾਲ ਜੂਝ ਰਹੇ ਲੋਕਾਂ ਲਈ ਸਮੇਂ ਸਮੇਂ ਤੇ ਕਈ ਸਕੀਮਾਂ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਕਈ ਮੁਆਵਜ਼ੇ, ਪੈਨਸ਼ਨਾਂ ਵਿਚ ਵਾਧਾ ਅਤੇ ਹੋਰ ਵੀ ਕਈ ਤਰਾਂ ਦੀਆਂ ਆਰਥਿਕ ਸਹਾਇਤਾਵਾ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਕੈਪਟਨ ਸਰਕਾਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਇਕ ਵੱਡੀ ਰਾਹਤ ਨਾਲ ਜੁੜੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਸ਼ਲ ਸਿਕਿਓਰਟੀ ਕੋਡ 2020 ਉਹਨਾਂ ਕਾਮਿਆਂ ਅਤੇ ਮਜ਼ਦੂਰਾਂ ਜੋ ਕਿ ਸੰਗਠਿਤ ਅਤੇ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਦੇ ਹਨ ਨੂੰ ਸਮਾਜਿਕ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਵਿੱਚ ਇਕਠਤਾ ਅਤੇ ਜਰੂਰੀ ਸੋਧਾਂ ਨਾਲ ਸਮਾਜਿਕ ਸੁਰੱਖਿਆ ਪ੍ਰਦਾਨ ਕਰਦਾ ਹੈ।
ਕਿਰਤ ਮੰਤਰਾਲੇ ਦੁਆਰਾ ਸਬੰਧਤ ਧਿਰਾਂ ਦੇ ਸੁਝਾਵਾਂ ਤੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖ ਕੇ ਸੋਸ਼ਲ ਸਿਕਿਓਰਟੀ ਕੋਡ 2020 ਦੇ ਅਧੀਨ ਕੰਮ ਕਰਦੇ ਕਰਮਚਾਰੀਆ ਦੇ ਖਰੜੇ ਜੋ ਕਿ ਉਨ੍ਹਾਂ ਦੇ ਮੁਆਵਜ਼ੇ ਨਾਲ ਸੰਬੰਧਤ ਨਿਯਮ ਹਨ ਨੂੰ ਪੰਤਾਲੀ ਦਿਨਾਂ ਦੇ ਮਿਆਦ ਅੰਦਰ ਹੀ ਲਾਗੂ ਕਰਨ ਦਾ ਹੁਕਮ ਦਿੱਤਾ ਹੈ।
ਕੇਂਦਰੀ ਕਿਰਤ ਅਤੇ ਰੁਜਗਾਰ ਮੰਤਰਾਲੇ ਵੱਲੋਂ ਮਜ਼ਦੂਰਾਂ ਲਈ ਇੱਕ ਵੱਡੀ ਰਾਹਤ ਦਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਮੰਤਰਾਲੇ ਵੱਲੋਂ ਸੋਸ਼ਲ ਸਿਕਿਓਰਿਟੀ ਕੋਡ 2020 ਦਾ ਖਰੜਾ ਜਾਰੀ ਕਰਕੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੰਮ ਦੇ ਦੌਰਾਨ ਕੋਈ ਕਰਮਚਾਰੀ ਜ਼ਖਮੀ ਹੋ ਜਾਂਦਾ ਹੈ ਜਾਂ ਉਸ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਮਾਲਕ ਵੱਲੋਂ 30 ਦਿਨਾਂ ਦੇ ਅੰਦਰ-ਅੰਦਰ ਹੀ ਉਸ ਕਰਮਚਾਰੀ ਨੂੰ ਮੁਆਵਜ਼ਾ ਮੁਹਾਇਆ ਕਰਵਾਉਣਾ ਪਵੇਗਾ ਅਤੇ ਜੇਕਰ ਇਸ ਕੰਮ ਵਿੱਚ ਉਸ ਵੱਲੋਂ ਇਕ ਦਿਨ ਦੀ ਵੀ ਦੇਰੀ ਹੁੰਦੀ ਹੈ ਤਾਂ ਮਾਲਕ ਨੂੰ 12 ਪ੍ਰਤੀਸ਼ਤ ਦੇ ਸਧਾਰਨ ਵਿਆਜ ਦਰ ਤੇ ਮੁਆਵਜ਼ਾ ਦੇਣਾ ਪਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …