ਆਈ ਤਾਜ਼ਾ ਵੱਡੀ ਖਬਰ
ਪਿਛਲੇ ਮਹੀਨੇ ਤੋਂ ਹੀ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਨਾਲ ਸਾਰੇ ਦੇਸ਼ ਵੀ ਪ੍ਰਭਾਵਤ ਹੋ ਰਹੇ ਹਨ। ਉਥੇ ਹੀ ਯੂਕ੍ਰੇਨ ਵਿਚ ਸਥਿਤੀ ਇਸ ਸਮੇਂ ਕਾਫੀ ਗੰਭੀਰ ਬਣੀ ਹੋਈ ਹੈ ਜਿਥੇ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਆਪਣੀ ਜਾਨ ਬਚਾ ਕੇ ਦੂਜੇ ਦੇਸ਼ਾ ਵਿੱਚ ਸ਼ਰਨ ਲਈ ਜਾ ਰਹੀ ਹੈ। ਜਦ ਕਿ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਆਪ ਫੌਜ਼ ਦੇ ਨਾਲ ਮਿਲ ਕੇ ਰੂਸੀ ਫੌਜੀਆਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਇਸ ਤਰਾਂ ਦੇ ਹਾਲਾਤ ਵੀ ਪਿਛਲੇ ਸਾਲ 15 ਅਗਸਤ 2021 ਨੂੰ ਅਫਗਾਨਿਸਤਾਨ ਵਿੱਚ ਵੀ ਦੇਖਣ ਨੂੰ ਮਿਲੇ ਸਨ ਜਦੋਂ ਤਾਲਿਬਾਨ ਵੱਲੋਂ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਉਪਰ ਕਬਜ਼ਾ ਕਰ ਲਿਆ ਗਿਆ ਸੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਦੇਸ਼ ਨੂੰ ਛੱਡ ਕੇ ਭੱਜ ਗਏ ਸਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵੀ ਅਫ਼ਗ਼ਾਨਿਸਤਾਨ ਨੂੰ ਛੱਡ ਦਿੱਤਾ ਗਿਆ ਸੀ ਅਤੇ ਵਿਦੇਸ਼ਾਂ ਵਿੱਚ ਸ਼ਰਨ ਲਈ ਗਈ ਸੀ।
ਹੁਣ ਇਹ ਵਿਅਕਤੀ ਮਜਬੂਰੀ ਵਿੱਚ ਟੈਕਸੀ ਚਲਾ ਰਿਹਾ ਹੈ ਜਿਸ ਬਾਰੇ ਸੁਣ ਕੇ ਸਾਰੇ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਕੈਬ ਚਲਾਉਣ ਵਾਲੇ ਵਿਅਕਤੀ ਵੱਲੋਂ ਆਪਣੇ ਬਾਰੇ ਦੱਸਿਆ ਗਿਆ ਹੈ ਕਿ ਉਹ ਅਫਗਾਨਿਸਤਾਨ ਦਾ ਸਾਬਕਾ ਵਿੱਤ ਮੰਤਰੀ ਖਾਲਿਦ ਪੇਂਦਾ ਹੈ, ਜੋ ਤਾਲਿਬਾਨ ਦੇ ਕਬਜ਼ੇ ਤੋਂ ਪਹਿਲਾਂ ਹੀ ਅਫਗਾਨਿਸਤਾਨ ਛੱਡ ਕੇ ਆਪਣੇ ਪਰਿਵਾਰ ਸਮੇਤ ਅਮਰੀਕਾ ਆ ਗਿਆ ਸੀ। ਜਿਸ ਨੂੰ ਡਰ ਸੀ ਕਿ ਰਾਸ਼ਟਰਪਤੀ ਉਸ ਨੂੰ ਵੀ ਗ੍ਰਿਫਤਾਰ ਕਰ ਸਕਦਾ ਹੈ।
ਇਸ ਡਰ ਦੇ ਕਾਰਨ ਉਸ ਵੱਲੋਂ ਆਪਣੇ ਪਰਿਵਾਰ ਦੇ ਨਾਲ ਅਮਰੀਕਾ ਵਿੱਚ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਵਿਅਕਤੀ ਵੱਲੋਂ ਪਹਿਲਾਂ ਅਫ਼ਗਾਨਿਸਤਾਨ ਦਾ ਵਿੱਤ ਮੰਤਰੀ ਹੋਣ ਦੇ ਨਾਤੇ 6 ਬਿਲੀਅਨ ਡਾਲਰ ਦਾ ਬਜਟ ਪੇਸ਼ ਕੀਤਾ ਗਿਆ ਸੀ।
ਉਥੇ ਹੀ ਇਹ ਵਿਅਕਤੀ ਹੁਣ ਅਮਰੀਕਾ ਦੇ ਵਿਚ ਕੈਬ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ। ਜਿਸ ਨੇ ਦੱਸਿਆ ਕਿ ਉਸ ਵੱਲੋਂ ਮਜਬੂਰੀ ਵੱਸ ਇਹ ਕੰਮ ਕੀਤਾ ਜਾ ਰਿਹਾ ਹੈ। ਜਿਸ ਨੂੰ ਛੇ ਘੰਟੇ ਤੋਂ ਵਧੇਰੇ ਕੰਮ ਕਰਨ ਤੇ $150 ਤੱਕ ਮਿਲ ਜਾਂਦੇ ਹਨ, ਜਿਸ ਨੇ ਅਫਗਾਨਿਸਤਾਨ ਦੀ ਸਥਿਤੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਥੇ ਹਾਲਾਤ ਗੰਭੀਰ ਹੋ ਗਏ ਹਨ ਅਤੇ ਲੋਕਾਂ ਵੱਲੋਂ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ਵਿੱਚ ਸ਼ਰਨ ਲਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …