ਆਈ ਤਾਜਾ ਵੱਡੀ ਖਬਰ
ਸਭ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਪਹਿਲਾਂ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਪਹਿਲਾਂ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਸੀ। ਹੁਣ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਬਹੁਤ ਸਾਰੇ ਮੁਲਕਾਂ ਵੱਲੋਂ ਫਿਰ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿਚ ਕਰੋਨਾ ਨੂੰ ਵਧਣ ਤੋਂ ਰੋਕਿਆ ਜਾ ਸਕੇ। ਬ੍ਰਿਟੇਨ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਹੈ।
ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਇੰਗਲੈਂਡ ਦੀਆਂ ਫਲਾਈਟਾਂ ਤੇ ਪਾਬੰਦੀ ਤੋਂ ਬਾਅਦ ਹੁਣ ਇਨ੍ਹਾਂ ਮੁਲਕਾਂ ਦੀਆਂ ਫਲਾਈਟਾਂ ਤੇ ਵੀ ਮੋਦੀ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਕਰੋਨਾ ਕੇਸਾਂ ਦੇ ਵਧ ਰਹੇ ਪ੍ਰ-ਕੋ- ਪ ਨੂੰ ਵੇਖਦੇ ਹੋਏ ਕੁਝ ਹਵਾਈ ਸੇਵਾਵਾਂ ਤੇ ਪਾਬੰਦੀ ਲਗਾਈ ਜਾ ਰਹੀ ਹੈ। ਇੰਗਲੈਂਡ ਵਿੱਚ ਵਧ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਸੀ
ਕੇ ਬ੍ਰਿਟੇਨ ਵਿਚ ਲੰਡਨ ਸਮੇਤ ਕਈ ਇਲਾਕਿਆਂ ਵਿੱਚ ਕਰੋਨਾ ਵਾਈਰਸ ਦਾ ਇੱਕ ਨਵਾਂ ਸਟਰੇਨ ਮਿਲਿਆ ਹੈ। ਜੋ ਪਹਿਲੇ ਵਾਇਰਸ ਨਾਲੋਂ ਵੀ ਜ਼ਿਆਦਾ ਖ-ਤ-ਰ-ਨਾ-ਕ ਹੈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਬ੍ਰਿਟੇਨ ਵਿਚ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੋਇਆ ਹੈ। ਜਿਸ ਨੂੰ ਵੇਖਦੇ ਹੋਏ ਬ੍ਰਿਟੇਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਐਤਵਾਰ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਸ ਨੂੰ ਵੇਖਦੇ ਹੋਏ ਹੀ ਭਾਰਤ ਸਰਕਾਰ ਵੱਲੋਂ ਵੀ ਇੰਗਲੈਂਡ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ 31 ਦਸੰਬਰ ਤੱਕ ਰੱਦ ਕਰ ਦਿੱਤਾ ਗਿਆ ਹੈ।
ਇਸ ਤਰ੍ਹਾਂ ਹੀ ਹੁਣ ਕਰੋਨਾ ਵਾਇਰਸ ਦੇ ਨਵੇਂ ਸਟਰੇਨ ਨੂੰ ਵੇਖਦੇ ਹੋਏ ਸਾਊਦੀ ਅਰਬ ਅਤੇ ਓਮਾਨ ਨੇ ਇਕ ਹਫਤੇ ਲਈ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਬਾਅਦ ਏਅਰ ਇੰਡੀਆ ਨੇ ਵੀ ਅਗਲੇ ਇਕ ਹਫਤੇ ਲਈ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਏਅਰ ਇੰਡੀਆ ਨੇ ਇਕ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਇੱਕ ਹਫਤੇ ਲਈ ਸਾਰੀਆਂ ਫਲਾਈਟਾਂ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਓਮਾਨ, ਸਾਊਦੀ ਅਰਬ ਅਤੇ ਇੰਗਲੈਂਡ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 31 ਦਸੰਬਰ ਤੱਕ ਬੰਦ ਰਹਿਣ ਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …