ਆਈ ਤਾਜਾ ਵੱਡੀ ਖਬਰ
ਯੂਕ੍ਰੇਨ ਵਿਚ ਜਿਥੇ ਇਸ ਸਮੇਂ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਰੂਸ ਵੱਲੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ ਗਿਆ ਹੈ। ਅੱਜ ਇੱਥੇ ਰੂਸ ਵੱਲੋਂ ਲਗਾਤਾਰ ਦਸਵੇਂ ਦਿਨ ਵੀ ਯੂਕਰੇਨ ਉਪਰ ਹਮਲੇ ਜਾਰੀ ਹਨ। ਨਾਟੋ ਵੱਲੋਂ ਵੀ ਜਿੱਥੇ ਯੂਕਰੇਨ ਦਾ ਸਾਥ ਨਹੀਂ ਦਿੱਤਾ ਗਿਆ ਹੈ ਜਿਸ ਤੋਂ ਖਫਾ ਹੋ ਕੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ, ਨਾਟੋ ਵੱਲੋਂ ਹੁਣ ਰੂਸ ਨੂੰ ਹਮਲੇ ਕਰਨ ਵਾਸਤੇ ਹਰੀ ਝੰਡੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਰੂਸ ਵੱਲੋਂ ਯੂਕਰੇਨ ਵਿਚ ਭਾਰੀ ਤਬਾਹੀ ਮਚਾਈ ਜਾਵੇਗੀ। ਯੁਕਰੇਨ ਦੇ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਦੇਸ਼ ਛੱਡ ਕੇ ਦੂਜੇ ਦੇਸ਼ਾਂ ਵਿਚ ਸ਼ਰਣ ਲਈ ਜਾ ਰਹੀ ਹੈ।
ਹੁਣ ਇੰਗਲੈਂਡ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ ਇਨ੍ਹਾਂ ਪਰਿਵਾਰਾਂ ਨੂੰ ਵੀਜ਼ਾ ਦਿੱਤਾ ਜਾਵੇਗਾ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਯੂਕਰੇਨ ਦਾ ਸਮਰਥਨ ਬਹੁਤ ਸਾਰੇ ਦੇਸ਼ਾਂ ਵੱਲੋਂ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਬ੍ਰਿਟੇਨ ਵਿਚ ਰਹਿਣ ਵਾਲੇ ਯੂਕਰੇਨ ਦੇ ਪਰਿਵਾਰ ਆਪਣੇ ਪਰਵਾਰਕ ਮੈਂਬਰਾਂ ਨੂੰ ਯੂਕਰੇਨ ਤੋਂ ਬਿਨਾਂ ਵੀਜੇ ਦੇ ਹੀ ਸੱਦ ਸਕਦੇ ਹਨ। ਕਿਉਂਕਿ ਬ੍ਰਿਟੇਨ ਵੱਲੋਂ ਯੁਕਰੇਨ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਵਾਸਤੇ ਇਸ ਵੀਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ।
ਜਿਸ ਨੂੰ ਉਥੋਂ ਦੀ ਸਰਕਾਰ ਵੱਲੋਂ ਕੁਝ ਦਿਨਾਂ ਵਿੱਚ ਹੀ ਲਾਂਚ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਹੁਣ ਬ੍ਰਿਟੇਨ ਵਿਚ ਰਹਿਣ ਵਾਲੇ ਲੋਕ ਆਪਣੇ ਪਰਿਵਾਰਾਂ ਨੂੰ ਯੂਕਰੇਨ ਤੋਂ ਬੁਲਾ ਸਕਦੇ ਹਨ। ਅਤੇ ਉਨ੍ਹਾਂ ਲੋਕਾਂ ਨੂੰ ਬ੍ਰਿਟੇਨ ਸਰਕਾਰ ਵੱਲੋਂ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਜਿਸ ਵਾਸਤੇ ਉਨ੍ਹਾਂ ਨੂੰ ਕੋਈ ਵੀ ਵੀਜ਼ਾ ਫੀਸ ਨਹੀਂ ਦੇਣੀ ਹੋਵੇਗੀ।
ਯੂਕਰੇਨੀ ਨਾਗਰਿਕਾਂ ਦੀ ਮਦਦ ਲਈ ਬ੍ਰਿਟੇਨ ਵੱਲੋਂ ਯੂਕਰੇਨ ਸਰਕਾਰ ਅਤੇ ਉਸਦੇ ਗੁਆਂਢੀ ਦੇਸ਼ਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਜਿਨ੍ਹਾਂ ਦੀ ਸਹਾਇਤਾ ਦੇ ਨਾਲ ਹੀ ਉਨ੍ਹਾਂ ਨਾਗਰਿਕਾਂ ਨੂੰ ਬ੍ਰਿਟੇਨ ਲਿਆਂਦਾ ਜਾ ਸਕੇ। ਜਿਸ ਵਾਸਤੇ ਪੋਲੈਂਡ ਅਤੇ ਹੋਰ ਦੇਸ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ। ਬ੍ਰਿਟੇਨ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੇ ਜਾਣ ਦਾ ਭਰੋਸਾ ਯੂਕਰੇਨ ਸਰਕਾਰ ਨੂੰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …