Breaking News

ਇੰਡੀਆ ਆਉਣ ਵਾਲੇ ਹਵਾਈ ਯਾਤਰੀਆਂ ਲਈ ਹੁਣ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਕਰੋਨਾ ਦੇ ਚੱਲਦੇ ਹੋਏ ਅੰਤਰਰਾਸ਼ਟਰੀ ਉਡਾਨਾਂ ਉਪਰ ਲੰਮੇ ਸਮੇਂ ਤੋਂ ਰੋਕ ਲਗਾਈ ਗਈ ਹੈ। ਉੱਥੇ ਹੀ ਕੁਝ ਖਾਸ ਸਮਝੌਤੇ ਦੇ ਤਹਿਤ ਹੀ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਕਰੋਨਾ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਵਾਸਤੇ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਸਥਿਤੀ ਦੇ ਅਨੁਸਾਰ ਹੀ ਹੁਣ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਕਿਉਂਕਿ ਹੁਣ ਸਾਰੇ ਦੇਸ਼ਾਂ ਵਿੱਚ ਟੀਕਾਕਰਨ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਕਮੀ ਆ ਗਈ ਹੈ। ਹੁਣ ਇੰਡੀਆ ਆਉਣ ਵਾਲੇ ਯਾਤਰੀਆਂ ਲਈ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਿੱਥੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ 7 ਦਿਨਾਂ ਲਈ ਇਕਾਂਤਵਾਸ ਕਰਨ ਦੇ ਨਿਯਮ ਲਾਗੂ ਕੀਤੇ ਗਏ ਸਨ।

ਹੁਣ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਲਈ ਇਕਾਂਤਵਾਸ ਬਾਰੇ ਲਾਗੂ ਕੀਤੇ ਗਏ ਨਿਯਮਾਂ ਬਾਰੇ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਦੀ ਹੁਣ ਪਾਲਣਾ ਕਰਨੀ ਜ਼ਰੂਰੀ ਨਹੀਂ ਹੋਵੇਗੀ। ਉਥੇ ਹੀ ਹਵਾਈ ਅੱਡੇ ਤੇ ਪਹੁੰਚਣ ਵਾਲੀ ਯਾਤਰੀਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਹੁਣ ਹਵਾਈ ਅੱਡੇ ਤੇ ਪਹੁੰਚਣ ਉਪ੍ਰੰਤ ਵੀ ਯਾਤਰੀਆਂ ਨੂੰ ਇੱਕ ਸਵੈਘੋਸ਼ਣਾ ਪੱਤਰ ਭਰਨਾ ਹੋਵੇਗਾ। ਅਗਰ ਕੋਈ ਵੀ ਯਾਤਰੀ ਇਹ ਸਵੈ ਘੋਸ਼ਣਾ ਪੱਤਰ ਭਰਨ ਤੋਂ ਬਾਅਦ ਕਰੋਨਾ ਦੀ ਚਪੇਟ ਵਿੱਚ ਆਇਆ ਪਾਇਆ ਜਾਦਾ ਹੈ ਤਾ ਉਸ ਨੂੰ ਪਾਬੰਦੀਆਂ ਦੇ ਅਨੁਸਾਰ ਇਲਾਜ ਕਰਵਾਉਣਾ ਹੋਵੇਗਾ।

ਉਥੇ ਹੀ ਹਵਾਈ ਅੱਡੇ ਉਪਰ ਪਹੁੰਚਣ ਵਾਲੇ ਦੋ ਫੀਸਦੀ ਯਾਤਤੀਆਂ ਦੇ ਅਚਾਨਕ ਟੈਸਟ ਕੀਤੇ ਜਾ ਸਕਦੇ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਹੋਰ ਇਕਾਂਤਵਾਸ ਦੀ ਜ਼ਰੂਰਤ ਨੂੰ ਖਤਮ ਕੀਤਾ ਗਿਆ ਹੈ। ਇਹ ਨਿਯਮ 10 ਫਰਵਰੀ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਲਾਗੂ ਕੀਤੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …