Breaking News

ਇੰਡੀਆ ਚ ਇਥੇ ਆਇਆ ਭੁਚਾਲ , ਕੰਬੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਦੇਸ਼ ਵਿਚ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ। ਇਕ ਤੋਂ ਬਾਅਦ ਇਕ ਆਉਣ ਵਾਲੀਆਂ ਇਹਨਾਂ ਕੁਦਰਤੀ ਮੁਸੀਬਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਪਿਛਲੇ ਸਾਲ ਤੋਂ ਸ਼ੁਰੂ ਹੋਈ ਕੁਦਰਤੀ ਆਫ਼ਤ ਕਰੋਨਾ ਅਜੇ ਤੱਕ ਰੁਕ ਨਹੀਂ ਰਹੀ, ਇਸ ਦੌਰਾਨ ਹੀ ਬਰਡ ਫ਼ਲੂ , ਭੂਚਾਲ ਤੇ ਬੀਤੇ ਦਿਨੀਂ ਚੱਕਰਵਾਤੀ ਤੁਫਾਨ ਤੇ ਹੁਣ ਬਲੈਕ ਫੰਗਸ ਨੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਨ੍ਹਾਂ ਕੁਦਰਤੀ ਮੁਸੀਬਤਾਂ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਉਥੇ ਹੀ ਕੁਦਰਤ ਵੱਲੋਂ ਬਾਰ-ਬਾਰ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਭਾਰਤ ਵਿਚ ਭੂਚਾਲ ਆਉਣ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰਦਰ ਕਈ ਭੂਚਾਲ ਆ ਚੁੱਕੇ ਹਨ। ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਜਾਨੀ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਧਰਤੀ ਬਹੁਤ ਸਾਰੀਆਂ ਪਰਤਾਂ ਵਿਚ ਵੰਡੀ ਹੋਈ ਹੈ ਅਤੇ ਧਰਤੀ ਦੇ ਹੇਠਾਂ ਕਈ ਕਿਸਮਾਂ ਦੀਆਂ ਪਲੇਟਾਂ ਹਨ।

ਪਰ ਕਈ ਵਾਰ ਇਹ ਪਲੇਟਾਂ ਖਿਸਕ ਜਾਂਦੀਆਂ ਹਨ, ਜਿਸ ਕਾਰਨ ਭੁਚਾਲ ਆਉਦਾ ਹੈ। ਇਨ੍ਹਾਂ ਸੰਭਾਵਨਾਵਾਂ ਦੇ ਅਧਾਰ ‘ਤੇ, ਭਾਰਤ ਨੂੰ 5 ਜ਼ੋਨਾਂ ਵਿਚ ਵੰਡਿਆ ਗਿਆ ਹੈ, ਜੋ ਦੱਸਦਾ ਹੈ ਕਿ ਭਾਰਤ ਵਿਚ ਕਿੱਥੇ ਭੂਚਾਲਾਂ ਦਾ ਸਭ ਤੋਂ ਵੱਧ ਸੰਭਾਵਨਾ ਹੈ। ਇਸ ਵਿਚ ਜ਼ੋਨ -5 ਵਿਚ ਵੱਧ ਤੋਂ ਵੱਧ ਭੂਚਾਲ ਆਉਣ ਦੀ ਸੰਭਾਵਨਾ ਹੈ ਅਤੇ 4 ਨਾਲੋਂ ਘੱਟ, 3 ਉਸ ਤੋਂ ਘੱਟ ਹੈ। ਹੁਣ ਭਾਰਤ ਵਿਚ ਸਾਹਮਣੇ ਆਈ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸਵੇਰੇ 11:57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਦੇ ਨੈਸ਼ਨਲ ਸੈਂਟਰ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਸੀ। ਧਰਤੀ ਦੀਆਂ ਕਈ ਵਾਰ ਇਹ ਪਲੇਟਾਂ ਖਿਸਕ ਜਾਂਦੀਆਂ ਹਨ, ਜਿਸ ਕਾਰਨ ਭੁਚਾਲ ਆਉਦਾ ਹੈ। ਕਈ ਵਾਰ ਇਹ ਵਧੇਰੇ ਕੰਬਦਾ ਹੈ ਅਤੇ ਇਸਦੀ ਤੀਬਰਤਾ ਵਧਦੀ ਹੈ। ਅੱਜ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …